Operation Mahadev: ਭਾਰਤੀ ਫ਼ੌਜ ਨੇ ਪਹਿਲਗਾਮ ਹਮਲੇ ਵਿੱਚ ਸ਼ਾਮਲ 3 ਅਤਿਵਾਦੀ ਕੀਤੇ ਢੇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਾਸਟਰਮਾਈਂਡ ਹਾਸ਼ਿਮ ਮੂਸਾ ਢੇਰ, ਸੁਲੇਮਾਨ ਅਤੇ ਯਾਸੀਰ ਮਾਰੇ ਗਏ

Indian Army kills 3 terrorists involved in Pahalgam attack Operation Mahadev

Indian Army kills 3 terrorists involved in Pahalgam attack: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਲਿਡਵਾਸ ਵਿਚ ਫ਼ੌਜ ਨੇ 3 ਪਾਕਿਸਤਾਨੀ ਅਤਿਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਹ ਜਾਣਕਾਰੀ ਭਾਰਤੀ ਫ਼ੌਜ ਦੀ ਚਿਨਾਰ ਕੋਰ ਨੇ ਦਿੱਤੀ। ਫ਼ੌਜ ਨੇ ਕਿਹਾ ਕਿ ਇਹ ਕਾਰਵਾਈ ਆਪ੍ਰੇਸ਼ਨ ਮਹਾਦੇਵ ਦੇ ਤਹਿਤ ਕੀਤੀ ਗਈ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਪਹਿਲਗਾਮ ਹਮਲੇ ਦਾ ਮੁੱਖ ਦੋਸ਼ੀ ਹਾਸ਼ਿਮ ਮੂਸਾ ਵੀ ਮਾਰੇ ਗਏ ਅਤਿਵਾਦੀਆਂ ਵਿੱਚ ਸ਼ਾਮਲ ਹੈ। ਹਾਲਾਂਕਿ, ਫੌਜ ਨੇ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਅਤਿਵਾਦੀਆਂ ਤੋਂ ਅਮਰੀਕਾ ਵਿੱਚ ਬਣੀ M4 ਕਾਰਬਾਈਨ, AK-47, 17 ਰਾਈਫਲ ਗ੍ਰਨੇਡ ਬਰਾਮਦ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਕਈ ਹੋਰ ਸ਼ੱਕੀ ਚੀਜ਼ਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਫ਼ੌਜ ਦੇ ਬੁਲਾਰੇ ਨੇ ਕਿਹਾ ਕਿ ਅਤਿਵਾਦੀਆਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮੀਡੀਆ ਨੂੰ ਅੱਜ ਸ਼ਾਮ ਤੱਕ ਆਪਰੇਸ਼ਨ ਮਹਾਦੇਵ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਦੂਰੋਂ ਦੋ ਵਾਰ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਸੀ।

"(For more news apart from “Indian Army kills 3 terrorists involved in Pahalgam attack, ” stay tuned to Rozana Spokesman.)