ਖੇਤੀ ਕਾਨੂੰਨਾਂ ਵਿਰੁੱਧ ਤਮਿਲਨਾਡੂ ਵਿਧਾਨ ਸਭਾ 'ਚ ਮਤਾ ਪਾਸ, BJP ਤੇ AIADMK ਨੇ ਕੀਤਾ ਵਿਰੋਧ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਤਮਿਲਨਾਡੂ ਸਰਕਾਰ ਨੇ ਰਾਜ ਵਿਧਾਨ ਸਭਾ ਵਿਚ ਇਕ ਮਤਾ ਲਿਆਂਦਾ ਹੈ।

Tamil Nadu assembly passes resolution against farm laws

ਚੇਨਈ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ (Three Farm Laws) ਦੇ ਵਿਰੋਧ ਵਿਚ ਤਮਿਲਨਾਡੂ (Tamil Nadu Against Farm Laws) ਸਰਕਾਰ ਨੇ ਰਾਜ ਵਿਧਾਨ ਸਭਾ ਵਿਚ ਇਕ ਮਤਾ ਲਿਆਂਦਾ ਹੈ। ਮੁੱਖ ਮੰਤਰੀ ਐਮਕੇ ਸਟਾਲਿਨ ਨੇ ਵਿਧਾਨ ਸਭਾ ਵਿਚ ਇਹ ਮਤਾ ਪੇਸ਼ ਕੀਤਾ ਪਰ ਭਾਜਪਾ ਅਤੇ ਏਆਈਏਡੀਐਮਕੇ ਨੇ ਇਸ ਮਤੇ ਦਾ ਵਿਰੋਧ ਕੀਤਾ। ਇਸ ਦੇ ਚਲਦਿਆਂ ਭਾਜਪਾ ਅਤੇ ਏਆਈਏਡੀਐਮਕੇ ਦੇ ਵਿਧਾਇਕਾਂ ਨੇ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ। 

ਹੋਰ ਪੜ੍ਹੋ: ਰਾਹੁਲ ਗਾਂਧੀ ਨੇ ਟਵੀਟ ਜ਼ਰੀਏ ਪੁੱਛਿਆ ਸਵਾਲ, 'ਭਾਜਪਾ ਦੀ ਆਮਦਨ 50% ਵਧੀ ਤੇ ਤੁਹਾਡੀ?'

ਮੁੱਖ ਮੰਤਰੀ ਦੇ ਇਸ ਮਤੇ ਨੂੰ ਵਿਧਾਨ ਸਭਾ ਨੇ ਪਾਸ ਕਰ ਦਿੱਤਾ ਹੈ। ਦੱਸ ਦਈਏ ਕਿ ਤਾਮਿਲਨਾਡੂ (Tamil Nadu assembly passes resolution against farm laws) ਤੋਂ ਪਹਿਲਾਂ ਪੰਜਾਬ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਅਜਿਹਾ ਪ੍ਰਸਤਾਵ ਪਾਸ ਕੀਤਾ ਜਾ ਚੁੱਕਾ ਹੈ। ਏਆਈਏਡੀਐਮਕੇ ਵਿਧਾਇਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਇਹ ਪ੍ਰਸਤਾਵ ਜਲਦਬਾਜ਼ੀ ਵਿਚ ਲਿਆਂਦਾ ਗਿਆ ਹੈ।

ਹੋਰ ਪੜ੍ਹੋ: Tokyo Paralympics: ਭਾਵਿਨਾ ਪਟੇਲ ਨੇ ਰਚਿਆ ਇਤਿਹਾਸ, ਸੋਨ ਤਮਗੇ ਤੋਂ ਇਕ ਕਦਮ ਦੂਰ

ਵਿਧਾਇਕਾਂ ਦਾ ਕਹਿਣਾ ਹੈ ਕਿ ਰਾਜ ਸਰਕਾਰ ਨੂੰ ਇਹ ਮਤਾ ਲਿਆਉਣ ਤੋਂ ਪਹਿਲਾਂ ਇਕ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਸੀ ਅਤੇ ਕਿਸਾਨਾਂ ਦੀ ਵੀ ਰਾਇ ਲੈਣੀ ਚਾਹੀਦੀ ਸੀ। ਦੱਸ ਦਈਏ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਵਿਚ ਜਾਰੀ ਪ੍ਰਦਰਸ਼ਨਾਂ ਵਿਚਾਲੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹਾਲ ਹੀ ਵਿਚ ਖਤਮ ਹੋਏ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਹੋਇਆ ਸੀ।