ਉਤਰਾਖੰਡ ‘ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ, 8 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

35 ਲੋਕ ਜ਼ਖਮੀ

Trolley full of pilgrims overturned in Uttarakhand,

 

 ਦੇਹਰਾਦੂਨ : ਉੱਤਰਾਖੰਡ ਵਿੱਚ ਐਤਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਕਿਚਾ ਨੇੜੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟਣ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਹਾਲਾਂਕਿ ਪ੍ਰਸ਼ਾਸਨ ਨੇ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਹਾਦਸੇ 'ਚ 37 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨੇੜੇ ਲੋਕਾਂ ਦੀ ਭਾਰੀ ਭੀੜ ਮੌਕੇ ’ਤੇ ਇਕੱਠੀ ਹੋ ਗਈ। ਆਪਣੀਆਂ ਅੱਖਾਂ ਸਾਹਮਣੇ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਦੇਖ ਕੇ ਰਿਸ਼ਤੇਦਾਰ ਰੋ ਪਏ। ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਲੋਕ ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ 'ਚ ਲੱਗੇ ਹੋਏ ਹਨ।

 

 

ਸ਼ਕਤੀ ਫਾਰਮ ਖੇਤਰ ਦੇ ਪਿੰਡ ਬਸਗਰ ਦੇ ਵਸਨੀਕ ਕਰੀਬ 45 ਤੋਂ 50 ਸ਼ਰਧਾਲੂ ਸਰਹੱਦ 'ਤੇ ਸਥਿਤ ਯੂਪੀ ਖੇਤਰ ਦੇ ਉੱਤਮ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉੱਤਮ ਨਗਰ ਗੁਰਦੁਆਰੇ 'ਚ ਹਰ ਐਤਵਾਰ ਨੂੰ ਗੁਰੂ ਗ੍ਰੰਥ ਸਾਹਿਬ ਦੇ ਪਾਠ ਅਤੇ ਲੰਗਰ ਦਾ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਜਿਸ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ।

'

ਸਿਰਸਾ ਚੌਕੀ ਬਰੇਲੀ ਜ਼ਿਲ੍ਹੇ ਦੇ ਬਾਹਰੀ ਥਾਣਾ ਖੇਤਰ ਅਧੀਨ ਆਉਂਦੀ ਹੈ। ਚੌਕੀ ਨੇੜੇ ਟਰੈਕਟਰ ਟਰਾਲੀ ਕੋਲ ਪੁੱਜਾ ਤਾਂ ਪਿੱਛੇ ਤੋਂ ਆ ਰਹੇ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਇਸ ਦੌਰਾਨ ਟਰਾਲੀ ਪਲਟ ਗਈ। ਐਤਵਾਰ ਸਵੇਰੇ 9 ਵਜੇ ਦੇ ਕਰੀਬ ਵਾਪਰੇ ਇਸ ਹਾਦਸੇ 'ਚ ਜ਼ਖਮੀ ਲੋਕ ਸੜਕ 'ਤੇ ਡਿੱਗ ਗਏ। ਸਥਾਨਕ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕੀਤਾ ਗਿਆ।

 

ਮੌਕੇ 'ਤੇ ਅੱਠ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਹਾਲਾਂਕਿ ਪੁਲਿਸ ਅਧਿਕਾਰੀ ਇਸ ਮਾਮਲੇ 'ਚ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੇ ਹਨ। ਜ਼ਖਮੀਆਂ ਦੀ ਮਦਦ ਲਈ ਮੌਕੇ 'ਤੇ ਸੂਚਨਾ ਮਿਲਣ ਤੋਂ ਬਾਅਦ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਪੁਲਭਾਟਾ ਥਾਣੇ ਤੋਂ ਵੀ ਪੁਲਿਸ ਮੁਲਾਜ਼ਮ ਪਹੁੰਚ ਗਏ।