Gujarat News: ਗੁਜਰਾਤ 'ਚ ਮੀਂਹ ਤੇ ਹੜ੍ਹ ਕਾਰਨ 15 ਲੋਕਾਂ ਦੀ ਮੌਤ, 8 ਜ਼ਿਲ੍ਹਿਆਂ 'ਚ ਸਕੂਲ-ਕਾਲਜ ਬੰਦ

ਏਜੰਸੀ

ਖ਼ਬਰਾਂ, ਰਾਸ਼ਟਰੀ

 Gujarat News: ਆਰਮੀ-ਐਨਡੀਆਰਐਫ ਨੇ 23 ਹਜ਼ਾਰ ਲੋਕਾਂ ਨੂੰ ਕੀਤਾ ਰੈਸਕਿਊ

15 people died due to rain and flood in Gujarat, schools and colleges closed in 8 districts

 

Gujarat News: ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਿਛਲੇ ਤਿੰਨ ਦਿਨਾਂ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਰਾਜਕੋਟ, ਆਨੰਦ, ਮੋਰਬੀ, ਖੇੜਾ, ਵਡੋਦਰਾ ਅਤੇ ਦਵਾਰਕਾ ਵਿੱਚ ਫੌਜ ਤਾਇਨਾਤ ਕੀਤੀ ਗਈ ਹੈ। ਫੌਜ ਅਤੇ NDRF ਨੇ ਮਿਲ ਕੇ 23 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਹੈ।

ਅਹਿਮਦਾਬਾਦ, ਰਾਜਕੋਟ, ਬੋਟਾਦ, ਆਨੰਦ, ਖੇੜਾ, ਮਹਿਸਾਗਰ, ਕਰਾਚੀ ਅਤੇ ਮੋਰਬੀ ਜ਼ਿਲ੍ਹਿਆਂ ਵਿੱਚ ਪ੍ਰਾਇਮਰੀ-ਸੈਕੰਡਰੀ ਸਕੂਲ ਅਤੇ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਗੁਜਰਾਤ ਦੇ ਸੌਰਾਸ਼ਟਰ-ਕੱਛ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।