ਜੰਮੂ-ਕਸ਼ਮੀਰ ਦੇ ਪੁੰਛ 'ਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼, ਚੀਨ ਦੇ ਬਣੇ 6 ਹੈਂਡ ਗ੍ਰਨੇਡ ਜ਼ਬਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਲੋਅਰ ਕ੍ਰਿਸ਼ਨਾ ਘਾਟੀ ਸੈਕਟਰ ਦੇ ਸਿੰਧਰਾ ਦੇ ਡਾਚਿਨ ਟਾਪ ਇਲਾਕੇ 'ਚ ਪੁਲਸ ਅਤੇ ਰਾਸ਼ਟਰੀ ਰਾਈਫਲਜ਼ ਦੀ ਸਾਂਝੀ ਤਲਾਸ਼ੀ ਟੀਮ ਨੇ ਇਸ ਟਿਕਾਣੇ ਦਾ ਪਰਦਾਫਾਸ਼ ਕੀਤਾ

6 hand grenades seized

ਪੁੰਛ/ਜੰਮੂ: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਪੁੰਛ ਜ਼ਿਲ੍ਹੇ 'ਚ ਅੱਤਵਾਦੀਆਂ ਦੇ ਇਕ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਚੀਨ ਦੇ ਬਣੇ 6 ਹੈਂਡ ਗ੍ਰਨੇਡ ਬਰਾਮਦ ਕੀਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

ਅਧਿਕਾਰੀਆਂ ਨੇ ਦੱਸਿਆ ਕਿ ਲੋਅਰ ਕ੍ਰਿਸ਼ਨਾ ਘਾਟੀ ਸੈਕਟਰ ਦੇ ਸਿੰਧਰਾ ਦੇ ਡਾਚਿਨ ਟਾਪ ਇਲਾਕੇ 'ਚ ਪੁਲਸ ਅਤੇ ਰਾਸ਼ਟਰੀ ਰਾਈਫਲਜ਼ ਦੀ ਸਾਂਝੀ ਤਲਾਸ਼ੀ ਟੀਮ ਨੇ ਇਸ ਟਿਕਾਣੇ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਕਿਹਾ ਕਿ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਆਖਰੀ ਰਿਪੋਰਟ ਮਿਲਣ ਤੱਕ ਇਹ ਜਾਰੀ ਹੈ।