COVID-19 Warrior Family : ਕੋਰੋਨਾ 'ਚ ਡਿਊਟੀ ਕਰਦੇ ਹੋਏ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ 1-1 ਕਰੋੜ ਰੁਪਏ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦਾ ਵੱਡਾ ਐਲਾਨ

Delhi CM Atishi

COVID-19 Warrior Family : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕੋਵਿਡ ਮਹਾਮਾਰੀ ਦੌਰਾਨ ਜਾਨ ਗਵਾਉਣ ਵਾਲੇ ਕੋਰੋਨਾ ਯੋਧਿਆਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ ਇਹ ਸਹਾਇਤਾ ਰਾਸ਼ੀ ਪੰਜ ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਨੇ ਮਹਾਂਮਾਰੀ ਦੌਰਾਨ ਡਿਊਟੀ ਕਰਦੇ ਹੋਏ ਆਪਣੀ ਜਾਨ ਗਵਾਈ ਸੀ।

ਇਨ੍ਹਾਂ ਯੋਧਿਆਂ ਦੇ ਨਾਂ ਹਨ- ਫਾਰਮਾਸਿਸਟ ਸੰਜੇ ਮਨਚੰਦਾ, ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਜੂਨੀਅਰ ਅਸਿਸਟੈਂਟ ਰਵੀ ਕੁਮਾਰ ਸਿੰਘ, ਸਵੀਪਰ ਵਰਿੰਦਰ ਕੁਮਾਰ, ਦਿੱਲੀ ਪੁਲਿਸ ਅਧਿਕਾਰੀ ਭਵਾਨੀ ਚੰਦਰਾ ਅਤੇ ਪ੍ਰਾਇਮਰੀ ਟੀਚਰ ਮੁਹੰਮਦ ਯਾਸੀਨ।

ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਉਨ੍ਹਾਂ ਪਰਿਵਾਰਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੀ ਪਰ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਉਣ ਵਿੱਚ ਮਦਦ ਕਰੇਗੀ।