Corona Update: 24 ਘੰਟੇ 'ਚ ਸਾਹਮਣੇ ਆਏ 43,893 ਮਾਮਲੇ, 80 ਲੱਖ ਦੇ ਕਰੀਬ ਪਹੁੰਚਿਆ ਅੰਕੜਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 79,90,322 ਤੱਕ ਪਹੁੰਚੀ

Corona virus Cases in India

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 80 ਲੱਖ ਦੇ ਕਰੀਬ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 79,90,322 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 43,893 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਬੀਤੇ 24 ਘੰਟਿਆਂ ਵਿਚ 58,439 ਮਰੀਜ ਠੀਕ ਹੋਏ ਹਨ। ਇਸ ਦੌਰਾਨ 508 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਹੁਣ ਤੱਕ ਕੁੱਲ 72,59,509 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ। ਹੁਣ ਤੱਕ ਕੋਰੋਨਾ ਵਾਇਰਸ ਨਾਲ ਦੇਸ਼ ਭਰ ਵਿਚ 1,20,010 ਮੌਤਾਂ ਹੋ ਚੁੱਕੀਆਂ ਹਨ। 

ਦੇਸ਼ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ 6,10,803 ਹਨ। ਰਿਕਵਰੀ ਰੇਟ ਦੀ ਗੱਲ ਕੀਤੀ ਜਾਵੇ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ  90.85 ਫੀਸਦੀ 'ਤੇ ਪਹੁੰਚ ਗਿਆ ਹੈ।  ਸਿਹਤ ਮੰਤਰਾਲੇ ਮੁਤਾਬਕ ਬੀਤੇ ਦਿਨ ਭਾਰਤ ਵਿਚ ਕੁੱਲ 10,66,786 ਕੋਰੋਨਾ ਸੈਂਪਲ ਟੈਸਟ ਕੀਤੇ ਗਏ।

ਹੁਣ ਤੱਕ ਕੁੱਲ 10,54,87,680 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਦੁਨੀਆਂ ਭਰ ਵਿਚ ਹੁਣ ਤੱਕ 4.39 ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਇਸ ਵਾਇਰਸ ਕਾਰਨ 11.66 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।