ਹਰਿਆਣਾ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਨੇੜੇ ਸ਼ੁਰੂ ਕੀਤਾ ਪੱਕਾ ਮੋਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਟੋਲ ਪਲਾਜ਼ਾ ਨੇੜੇ ਕੌਮੀ ਸ਼ਾਹ ਰਾਹ-9 ਡੱਬਵਾਲੀ-ਸਿਰਸਾ ਰੋਡ 'ਤੇ ਹਰਿਆਣਵੀ ਕਿਸਾਨਾਂ ਨੇ ਲਗਾਇਆ ਧਰਨਾ

Haryana Farmer Protest

ਸਿਰਸਾ: ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚਲਦਿਆਂ ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਕਿਸਾਨਾਂ ਨੇ ਵੀ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚਲਦਿਆਂ ਅੱਜ ਹਰਿਆਣਵੀ ਕਿਸਾਨਾਂ ਵੱਲੋਂ ਖੂਈਆਂ ਮਲਕਾਣਾ ਟੋਲ ਪਲਾਜ਼ਾ ਨੇੜੇ ਕੌਮੀ ਸ਼ਾਹ ਰਾਹ-9 ਡੱਬਵਾਲੀ-ਸਿਰਸਾ ਰੋਡ 'ਤੇ ਧਰਨਾ ਲਗਾਇਆ ਜਾ ਰਿਹਾ ਹੈ।

ਦਰਅਸਲ ਅੱਜ ਹਰਿਆਣਾ ਵਿਖੇ 2000 ਦੇ ਕਰੀਬ ਕਿਸਾਨ ਖੂਈਆਂ ਮਲਕਾਣਾ ਟੋਲ ਪਲਾਜ਼ਾ ਨੂੰ ਪਰਚੀ ਮੁਕਤ ਕਰਵਾਉਣ ਪਹੁੰਚੇ ਸਨ, ਜਿਸ ਦੌਰਾਨ ਉਹਨਾਂ ਨੂੰ ਪ੍ਰਸ਼ਾਸਨ ਨੇ ਕਰੀਬ 200 ਮੀਟਰ ਦੀ ਦੂਰੀ 'ਤੇ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਕਿਸਾਨਾਂ ਨੇ ਟੋਲ ਪਲਾਜ਼ਾ ਨੇੜੇ ਪੱਕੇ ਮੋਰਚੇ ਦਾ ਐਲਾਨ ਕੀਤਾ। 

ਪੁਲਿਸ ਨੇ ਸਥਾਨਕ ਅਦਾਲਤ ਦੇ ਹੁਕਮਾਂ ਮੁਤਾਬਕ ਕਿਸਾਨਾਂ ਨੂੰ ਟੋਲ ਪਲਾਜ਼ਾ ਤੋਂ 500 ਮੀਟਰ ਦੀ ਦੂਰੀ 'ਤੇ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਨਾਲ ਧਰਨਾ ਦੇਣ ਲਈ ਕਿਹਾ। ਸਥਾਨਕ ਅਦਾਲਤ ਦੇ ਹੁਕਮਾਂ ਅਨੁਸਾਰ ਕਿਸਾਨ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਨਾਲ ਹੀ ਧਰਨਾ ਦੇ ਸਕਦੇ ਹਨ।। ਅਦਾਲਤ ਅਨੁਸਾਰ ਡਿਪਟੀ ਕਮਿਸ਼ਨਰ ਵੀ ਟੋਲ ਪਲਾਜ਼ੇ ਤੋਂ 500 ਮੀਟਰ ਦੂਰ ਧਰਨਾ ਪ੍ਰਦਰਸ਼ਨ ਦੀ ਮਨਜ਼ੂਰੀ ਦੇ ਸਕਦੇ ਹਨ।

ਟੋਲ ਪਲਾਜ਼ੇ ਦੀ ਸੁਰੱਖਿਆ ਲਈ ਹਰਿਆਣਾ ਪੁਲਿਸ ਨੇ ਪੰਜ ਟੁਕੜੀਆਂ ਅਤੇ ਚਾਰ ਡੀਐਸਪੀ ਤੈਨਾਤ ਕੀਤੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਸੜਕਾਂ ਬੰਦ ਕਰਵਾਉਣ ਨਹੀਂ ਬਲਕਿ ਟੋਲ ਪਲਾਜ਼ਾ ਨੂੰ ਪਰਚੀ ਮੁਕਤ ਕਰਨ ਲਈ ਆਏ ਹਨ। ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਅੱਗੇ ਨਾ ਵਧਣ ਦਿੱਤਾ ਤਾਂ ਉਹ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋ ਜਾਣਗੇ।