ਜੰਮੂ-ਕਸ਼ਮੀਰ ਦੇ ਡੋਡਾ ਵਿਚ ਦਰਦਨਾਕ ਹਾਦਸਾ, ਮਿੰਨੀ ਬੱਸ ਖਾਈ ਵਿਚ ਡਿੱਗੀ, 8 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਥਾਥਰੀ ਤੋਂ ਡੋਡਾ ਜਾ ਰਹੀ ਇਕ ਮਿੰਨੀ ਬੱਸ ਖਾਈ ਵਿਚ ਡਿੱਗ ਗਈ। ਇਸ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

8 dead in Jammu and Kashmir road accident

ਡੋਡਾ: ਜੰਮੂ-ਕਸ਼ਮੀਰ ਦੇ ਡੋਡਾ (Doda road accident) ਵਿਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਦਰਅਸਲ ਥਾਥਰੀ ਤੋਂ ਡੋਡਾ ਜਾ ਰਹੀ ਇਕ ਮਿੰਨੀ ਬੱਸ ਖਾਈ ਵਿਚ ਡਿੱਗ ਗਈ। ਇਸ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਹੋਰ ਪਿੰਡ ਵਾਸੀ ਲੋਕਾਂ ਨੂੰ ਬਚਾਉਣ ਲਈ ਰਾਹਤ ਕਾਰਜ ਚਲਾ ਰਹੇ ਹਨ।

ਹੋਰ ਪੜ੍ਹੋ: ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 

ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਡੋਡਾ ਦੇ ਡੀਸੀ ਵਿਕਾਸ ਸ਼ਰਮਾ ਨਾਲ ਗੱਲ ਕੀਤੀ ਹੈ। ਜ਼ਖਮੀਆਂ ਨੂੰ ਜੀਐਮਸੀ ਡੋਡਾ ਸ਼ਿਫਟ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ।

ਹੋਰ ਪੜ੍ਹੋ: ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਫਿਲੌਰ ਨਾਕੇ ਦੀ ਕੀਤੀ ਅਚਨਚੇਤੀ ਚੈਕਿੰਗ

PM ਮੋਦੀ ਨੇ ਵੀ ਕੀਤਾ ਟਵੀਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਇਸ ਹਾਦਸੇ ਵਿਚ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਪੀਐਮਐਨਆਰਐਫ ਵਲੋਂ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦਿੱਤੇ ਜਾਣਗੇ, ਜਦਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ ਹੈ।