ਕੋਰੋਨਾ ਦਾ ਕਹਿਰ ਜਾਰੀ,24 ਘੰਟਿਆਂ 'ਚ ਛੇ ਲੱਖ ਲੋਕਾਂ ਦੀ ਰਿਪੋਰਟ ਪੌਜ਼ਟਿਵ,10,000 ਤੋਂ ਵੱਧ ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ।

corona

ਨਵੀਂ ਦਿੱਲੀ-  ਦੁਨੀਆਂ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।  ਇਸ ਦੇ ਚਲਦੇ  ਦੁਨੀਆਂ ਦੇ 218 ਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ 'ਚ 6 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ ਜਦਕਿ 10,757 ਲੋਕਾਂ ਦੀ ਮੌਤ ਹੋਈ ਹੈ। ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। 

ਕੋਰੋਨਾ ਨਾਲ ਪ੍ਰਭਾਵਿਤ ਦੇਸ਼  
ਇਸ ਤੋਂ ਬਾਅਦ ਇਟਲੀ, ਮੈਕਸੀਕੋ, ਫਰਾਂਸ, ਪੋਲੈਂਡ, ਬ੍ਰਿਟੇਨ, ਬ੍ਰਾਜ਼ੀਲ, ਰੂਸ ਤੇ ਭਾਰਤ 'ਚ ਸਭ ਤੋਂ ਜ਼ਿਆਦਾ ਕੋਰੋਨਾ ਕੇਸ ਆਏ ਹਨ।

ਸੂਤਰਾਂ ਦੇ ਮੁਤਾਬਿਕ ਦੁਨੀਆਂ 'ਚ ਹੁਣ ਤਕ ਛੇ ਕਰੋੜ, 19 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 14 ਲੱਖ, 48 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਚਾਰ ਕਰੋੜ, 27 ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਇਕ ਕਰੋੜ, 77 ਲੱਖ, 37 ਹਜ਼ਾਰ ਲੋਕ ਅਜੇ ਵੀ ਕੋਰੋਨਾ ਪ੍ਰਭਾਵਿਤ ਹਨ।

ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ। ਜਿੱਥੇ ਸਭ ਤੋਂ ਤੇਜ਼ੀ ਨਾਲ ਕੋਰੋਨਾ ਮਾਮਲੇ ਵਧ ਰਹੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ ਇਕ ਲੱਖ, 60 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ।