ਦਿੱਲੀ ਵਾਟਰ ਬੋਰਡ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪਾਣੀ ਦੀ ਦਿੱਤੀ ਸਹੂਲਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਰਹਿਣ, ਖਾਣ ਪੀਣ ਅਤੇ ਹੋਰ ਸਹੂਲਤਾਂ ਸਮੇਤ ਸਾਰੀਆਂ ਸਹੂਲਤਾਂ ਦਾ ਵੀ ਧਿਆਨ ਰੱਖਿਆ ਜਾਵੇਗਾ।"

raghva

ਨਵੀਂ ਦਿੱਲੀ: ਦੇਸ਼ ਭਰ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਬਹੁਤ ਮੁਸੀਬਤਾਂ ਦਾ ਸਾਹਮਣਾ ਕਰਦੇ ਹੋਏ ਦਿੱਲੀ ਪਹੁੰਚ ਗਏ ਹਨ। ਇਸ ਦੇ ਚਲਦੇ ਹੁਣ ਕਿਸਾਨ ਦਿੱਲੀ ਦੇ ਬੁਰਾੜੀ ਨਿਰੰਕਾਰੀ ਮੈਦਾਨ ਵਿੱਚ ਪਹੁੰਚੇ। ਹਾਲਾਂਕਿ ਇੱਥੇ ਬਹੁਤ ਘੱਟ ਕਿਸਾਨ ਮੌਜੂਦ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਦਿੱਲੀ ਜਲ ਬੋਰਡ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਰਿਹਾ ਹੈ। ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਢਾ ਨੇ ਬੁਰਾੜੀ ਜਾ ਕੇ ਖੁਦ ਪਾਣੀ ਦੇ ਟੈਂਕਰਾਂ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ।

ਦਿੱਲੀ ਜਲ ਬੋਰਡ ਨੇ ਬੁਰਾੜੀ ਮੈਦਾਨ ਵਿਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਬਣਾਈ ਰੱਖਣ ਅਤੇ ਲੋੜੀਂਦੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਉਣ ਲਈ ਇੱਕ ਨੋਡਲ ਅਧਿਕਾਰੀ ਅਤੇ ਇੱਕ ਸਹਿ-ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।

ਰਾਘਵ ਚੱਢਾ ਨੇ ਕਿਹਾ, “ਦਿੱਲੀ ਜਲ ਬੋਰਡ ਨੇ ਬੁਰਾੜੀ ਗਰਾਉਂਡ 'ਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਬਣਾਈ ਰੱਖਣ ਅਤੇ ਪੀਣ ਵਾਲੇ ਪਾਣੀ ਦੇ ਢੁਕਵੇਂ ਟੈਂਕਰ ਮੁਹੱਈਆ ਕਰਵਾਉਣ ਲਈ ਇੱਕ ਨੋਡਲ ਅਧਿਕਾਰੀ ਅਤੇ ਇੱਕ ਸਹਿ-ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ ਤਾਂ ਜੋ ਸਨੂੰ ਭੋਜਨ ਦੇਣ ਵਾਲਿਆਂ ਨੂੰ ਕੋਈ ਸਮੱਸਿਆ ਨਾ ਆਵੇ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਹਰ ਵਿਧਾਇਕ ਆਪਣੇ ਪੱਧਰ 'ਤੇ ਕਿਸਾਨਾਂ ਦੀ ਮਦਦ ਕਰੇਗਾ। ਦਿੱਲੀ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਰਹਿਣ, ਖਾਣ ਪੀਣ ਅਤੇ ਹੋਰ ਸਹੂਲਤਾਂ ਸਮੇਤ ਸਾਰੀਆਂ ਸਹੂਲਤਾਂ ਦਾ ਵੀ ਧਿਆਨ ਰੱਖਿਆ ਜਾਵੇਗਾ।"