ਬੁਰਾੜੀ ਮੈਦਾਨ 'ਚ ਹਮਦਰਦ ਬਣਨ ਪਹੁੰਚੇ ਨੇਤਾਵਾਂ ਦਾ ਨੌਜਵਾਨਾਂ ਨੇ ਚੰਗਾ ਹੀ ਕੀਤਾ ਧੰਨਵਾਦ !

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਮ ਆਦਮੀ ਪਾਰਟੀ ਦੇ ਬਰਾੜੀ ਤੋਂ ਵਿਧਾਇਕ ਸੰਜੀਵ ਝਾਅ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਧਰਨੇ ਵਾਲੀ ਜਗ੍ਹਾ ’ਤੇ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲੈਣ ਪਹੁੰਚੇ।

farmer

ਨਵੀਂ ਦਿੱਲੀ-(ਸੁੱਖ ਸੋਹਲ): ਦਿੱਲੀ ਦੇ ਬੁਰਾੜੀ ਮੈਦਾਨ ਵਿਚ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਪਹੁੰਚੇ ਟੋਪੀਆਂ ਵਾਲੇ ਲੀਡਰਾਂ ਨੂੰ ਕਿਸਾਨਾਂ ਦੀਆਂ ਖਰੀਆਂ ਖਰੀਆਂ ਸੁਣਨੀਆਂ ਪਈਆਂ । ਆਮ ਆਦਮੀ ਪਾਰਟੀ ਦੇ ਬਰਾੜੀ ਤੋਂ ਵਿਧਾਇਕ ਸੰਜੀਵ ਝਾਅ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਧਰਨੇ ਵਾਲੀ ਜਗ੍ਹਾ ’ਤੇ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ ਵਿਧਾਇਕ ਨੂੰ ਕਿਸਾਨਾਂ ਦੀਆਂ ਖਰੀਆਂ ਖਰੀਆਂ ਸੁਣਨੀਆਂ ਪਈਆਂ । 

ਕਿਸਾਨ ਆਗੂਆਂ ਨੇ ਪਾਰਟੀ ਦੇ ਚੁਣਾਵੀ ਚਿੰਨ੍ਹਾਂ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਰਾਜਨੀਤਕ ਪਾਰਟੀਆਂ ਨੂੰ ਆਪਣੀਆਂ ਵੋਟਾਂ ਬਣਾਉਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦੇ ਸ਼ੁਰੂ ਤੋਂ ਹੀ ਰਾਜਨੀਤਕ ਪਾਰਟੀਆਂ ਨੂੰ ਆਪਣੇ ਧਰਨਿਆਂ ਵਿਚ ਬੋਲਣ ਦੀ ਮਨਾਹੀ ਕੀਤੀ ਹੋਈ ਹੈ।