ਕੋਰੋਨਾ ਦੇ ਨਵੇਂ ਵੇਰੀਐਂਟ ਬਾਬਤ ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਬੰਦ ਕੀਤੀਆਂ। ਜਾਣ ਇਸ ਵਿਚ ਕੀਤੀ ਦੇਰੀ ਖ਼ਤਰਨਾਕ ਹੋ ਸਕਦੀ ਹੈ 

arvind kejriwal

ਨਵੀਂ ਦਿੱਲੀ  : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਰੋਕ ਲਗਾਉਣੀ ਚਾਹੀਦੀ ਹੈ ਜਿੱਥੇ ਕੋਰੋਨਾ ਦੇ ਨਵੇਂ ਵੈਰੀਐਂਟ ਦੇ ਮਾਮਲੇ ਸਾਹਮਣੇ ਆਏ ਹਨ।

ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਲਿਖੀ ਚਿੱਠੀ ’ਚ ਕਿਹਾ ਕਿ ਸਾਡੇ ਦੇਸ਼ ਨੇ ਪਿਛਲੇ ਡੇਢ ਸਾਲਾਂ ’ਚ ਕੋਰੋਨਾ ਵਿਰੁੱਧ ਬਹੁਤ ਮੁਸ਼ਕਲ ਲੜਾਈ ਲੜੀ ਹੈ। ਸਾਡੇ ਲੱਖਾਂ ਕੋਰੋਨਾ ਯੋਧਿਆਂ ਦੀਆਂ ਸਵਾਰਥ ਰਹਿਤ ਸੇਵਾਵਾਂ ਦੀ ਬਦੌਲਤ ਦੇਸ਼ ਕੋਰੋਨਾ ਮਹਾਂਮਾਰੀ ਤੋਂ ਉਭਰ ਸਕਿਆ ਹੈ।

ਕੇਜਰੀਵਾਲ ਨੇ ਇੱਕ ਟਵੀਟ ਕਰ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵੀ ਸਾਂਝੀ ਕੀਤੀ ਹੈ ਅਤੇ ਕਿਹਾ, ''ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲਿਆਂ ਉਡਾਣਾਂ ਬੰਦ ਕੀਤੀਆਂ ਜਾਣ। ਇਸ ਵਿਚ ਕੀਤੀ ਦੇਰੀ ਖ਼ਤਰਨਾਕ ਹੋ ਸਕਦੀ ਹੈ।''

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਵੇਂ ਰੂਪ ਨੂੰ ਦੇਸ਼ ’ਚ ਆਉਣ ਤੋਂ ਰੋਕਣ ਲਈ ਸਾਨੂੰ ਸਭ ਕੁਝ ਕਰਨ ਚਾਹੀਦਾ। ਦੱਸਣਯੋਗ ਹੈ ਕਿ ਯੂਰਪੀ ਸੰਘ ਸਮੇਤ ਕਈ ਦੇਸ਼ਾਂ ਨੇ ਕੋਰੋਨਾ ਦੇ ਨਵੇਂ ਰੂਪ ਨਾਲ ਪ੍ਰਭਾਵਿਤ ਦੇਸ਼ਾਂ ਤੋਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਪ੍ਰਭਾਵਿਤ ਦੇਸ਼ਾਂ ਤੋਂ ਉਡਾਣਾਂ ਨੂੰ ਤੁਰਤ ਪ੍ਰਭਾਵ ਨਾਲ ਰੱਦ ਕਰਨ ਦੀ ਅਪੀਲ ਕੀਤੀ। ਇਸ ਮਾਮਲੇ ’ਚ ਦੇਰੀ ਨਾਲ ਜੇਕਰ ਕੋਈ ਕੋਰੋਨਾ ਦੇ ਨਵੇਂ ਰੂਪ ਨਾਲ ਸੰਕ੍ਰਮਿਤ ਦੇਸ਼ ’ਚ ਆਉਂਦਾ ਹੈ ਤਾਂ ਇਹ ਨੁਕਸਾਨਦੇਹ ਹੋਵੇਗਾ।

ਦੱਸ ਦੇਈਏ ਕਿ ਕੇਜਰੀਵਾਲ ਨੇ ਸ਼ਨੀਵਾਰ ਨੂੰ ਟਵੀਟ ਕਰ ਕੇ ਕਿਹਾ,‘‘ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਕੋਰੋਨਾ ਦੇ ਨਵੇਂ ਰੂਪ ਨਾਲ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਹਵਾਈ ਸੇਵਾਵਾਂ ਨੂੰ ਤੁਰੰਤ ਰੋਕ ਦਿਤਾ ਜਾਵੇ। ਸਾਡਾ ਦੇਸ਼ ਬਹੁਤ ਮੁਸ਼ਕਲ ਨਾਲ ਕੋਰੋਨਾ ਦੇ ਕਹਿਰ ਤੋਂ ਬਾਹਰ ਆਇਆ ਹੈ। ਸਾਨੂੰ ਹਰ ਉਹ ਸੰਭਵ ਕਦਮ ਚੁੱਕਣਾ ਚਾਹੀਦਾ, ਜਿਸ ਨਾਲ ਕੋਰੋਨਾ ਦਾ ਨਵਾਂ ਰੂਪ ਭਾਰਤ ’ਚ ਦਾਖ਼ਲ ਨਾ ਹੋਵੇ।