Nadiya Accident: PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜ਼ਖਮੀਆਂ ਨੂੰ ਦਿੱਤੇ ਜਾਂਗੇ 50,000 ਰੁਪਏ

Narendra Modi

 

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਨਾਦੀਆ 'ਚ ਸੜਕ ਹਾਦਸੇ 'ਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) 'ਚੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਇਹ ਜਾਣਕਾਰੀ ਪੀਐਮਓ ਨੇ ਦਿੱਤੀ ਹੈ।

 

 

ਦੱਸ ਦਈਏ ਕਿ ਐਤਵਾਰ ਤੜਕੇ ਮ੍ਰਿਤਕ ਦੇਹ ਨੂੰ ਲੈ ਕੇ ਜਾ ਰਿਹਾ ਇਕ ਵਾਹਨ ਸੜਕ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਅੰਤਿਮ ਸਸਕਾਰ 'ਚ ਸ਼ਾਮਲ 18 ਲੋਕਾਂ ਦੀ ਮੌਤ ਹੋ ਗਈ। ਜਿਸ ਵਿੱਚ ਛੇ ਔਰਤਾਂ ਅਤੇ ਇੱਕ ਬੱਚਾ ਵੀ ਸ਼ਾਮਲ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਮਿੰਨੀ ਟਰੱਕ 'ਚ 35 ਤੋਂ ਜ਼ਿਆਦਾ ਲੋਕ ਸਵਾਰ ਸਨ।

 

 

ਉਨ੍ਹਾਂ ਦੱਸਿਆ ਕਿ ਸਵੇਰੇ 3 ਵਜੇ ਦੇ ਕਰੀਬ ਹਾਂਸਖਾਲੀ ਵਿਖੇ ਇਹ ਗੱਡੀ ਸੜਕ 'ਤੇ ਖੜ੍ਹੇ ਪੱਥਰਾਂ ਨਾਲ ਭਰੇ ਟਰੱਕ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ 12 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਛੇ ਹੋਰਾਂ ਦੀ ਹਸਪਤਾਲ ਲਿਜਾਂਦੇ ਸਮੇਂ ਜਾਂ ਇਲਾਜ ਦੌਰਾਨ ਮੌਤ ਹੋ ਗਈ।

 

ਸਥਾਨਕ ਲੋਕਾਂ ਅਤੇ ਪੁਲਿਸ ਨੇ ਜ਼ਖਮੀਆਂ ਨੂੰ ਸ਼ਕਤੀਨਗਰ ਜਨਰਲ ਹਸਪਤਾਲ ਪਹੁੰਚਾਇਆ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਕ੍ਰਿਸ਼ਨਾਨਗਰ ਦੇ ਦੂਜੇ ਹਸਪਤਾਲ 'ਚ ਭੇਜ ਦਿੱਤਾ।