UPTET 2021: WhatsApp 'ਤੇ UPTET ਪੇਪਰ ਲੀਕ, ਪ੍ਰੀਖਿਆ ਰੱਦ, ਜਾਣੋ ਕਦੋਂ ਹੋਵੇਗੀ ਪ੍ਰੀਖਿਆ ਦੁਬਾਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਮਹੀਨੇ ਦੇ ਅੰਦਰ ਦੁਬਾਰਾ ਕਰਵਾਈ ਜਾਵੇਗੀ ਪ੍ਰੀਖਿਆ

UPTET

 

ਲਖਨਊ: ਉੱਤਰ ਪ੍ਰਦੇਸ਼ ਵਿੱਚ ਐਤਵਾਰ ਯਾਨੀ 28 ਨਵੰਬਰ ਨੂੰ ਹੋਣ ਵਾਲੀ ਯੂਪੀ ਅਧਿਆਪਕ ਯੋਗਤਾ ਪ੍ਰੀਖਿਆ (UPTET ਪ੍ਰੀਖਿਆ 2021) ਰੱਦ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਵਟਸਐਪ 'ਤੇ ਲੀਕ ਹੋ ਗਿਆ ਸੀ, ਜਿਸ ਕਾਰਨ ਪ੍ਰੀਖਿਆ ਨੂੰ ਰੋਕਣਾ ਪਿਆ ਸੀ।

 

ਸੂਬੇ ਦੇ ਬੇਸਿਕ ਸਿੱਖਿਆ ਮੰਤਰੀ ਡਾਕਟਰ ਸਤੀਸ਼ ਦਿਵੇਦੀ ਨੇ ਦੱਸਿਆ ਕਿ ਯੂਪੀਟੀਈਟੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੀ ਸੂਚਨਾ ਮਿਲੀ ਹੈ। ਇਸ ਲਈ ਦੋਵਾਂ ਸ਼ਿਫਟਾਂ ਦੀ ਪ੍ਰੀਖਿਆ ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾ ਰਹੀ ਹੈ।

 

ਉਮੀਦਵਾਰਾਂ ਤੋਂ ਬਿਨਾਂ ਕਿਸੇ ਫੀਸ ਦੇ ਇੱਕ ਮਹੀਨੇ ਦੇ ਅੰਦਰ ਦੁਬਾਰਾ ਪ੍ਰੀਖਿਆ ਲਈ ਜਾਵੇਗੀ। ਮਾਮਲੇ ਦੀ ਜਾਂਚ ਯੂਪੀ ਐਸਟੀਐਫ ਨੂੰ ਸੌਂਪ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਏਡੀਜੀ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਅਸੀਂ ਹੁਣ ਤੱਕ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਤੋਂ 23 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਪ੍ਰੀਖਿਆ ਪੇਪਰ ਦੀ ਫੋਟੋ ਕਾਪੀ ਮਿਲੀ ਹੈ। ਇਕ ਮਹੀਨੇ ਦੇ ਅੰਦਰ ਦੁਬਾਰਾ ਪ੍ਰੀਖਿਆ ਕਰਵਾਈ ਜਾਵੇਗੀ।