ਰੋਹਤਕ 'ਚ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਾਲ ਦੀ ਜੁੱਤੀਆਂ ਦੀ ਦੁਕਾਨ ਵੀ ਆਈ ਅੱਗ ਦੀ ਲਪੇਟ 'ਚ

photo

 

ਰੋਹਤਕ : ਰੋਹਤਕ ਵਿੱਚ ਕੱਪੜੇ ਦੇ ਇੱਕ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਦੱਸ ਦੇਈਏ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਕੱਪੜੇ ਸੜ ਕੇ ਸੁਆਹ ਹੋ ਗਏ ਹਨ। ਇਸ ਦੇ ਨਾਲ ਹੀ ਇੱਕ ਜੁੱਤੀ ਦੀ ਦੁਕਾਨ ਵੀ ਅੱਗ ਦੀ ਲਪੇਟ 'ਚ ਆ ਗਈ। ਸਮੇਂ ਸਿਰ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।