ਚੀਨ 'ਚ ਸਖ਼ਤ ਤਾਲਾਬੰਦੀ ਖਿਲਾਫ਼ ਸੜਕਾਂ 'ਤੇ ਉਤਰੇ ਲੋਕ, ਸਰਕਾਰ ਖਿਲਾਫ਼ ਕਰ ਰਹੇ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਚੀਨ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਕੇਸ

strict lockdown in China

 

ਚੀਨ 'ਚ ਜ਼ੀਰੋ ਕੋਵਿਡ ਨੀਤੀ ਖਿਲਾਫ ਲੋਕ ਸੜਕਾਂ 'ਤੇ ਆ ਗਏ ਹਨ। ਬੀਜਿੰਗ ਤੋਂ ਸ਼ੁਰੂ ਹੋਏ ਇਹ ਪ੍ਰਦਰਸ਼ਨ ਹੁਣ 9 ਵੱਡੇ ਸ਼ਹਿਰਾਂ ਤੱਕ ਪਹੁੰਚ ਚੁੱਕੇ ਹਨ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਲਾਠੀਚਾਰਜ ਕਰਕੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਪਰ ਲੋਕਾਂ ਦਾ ਗੁੱਸਾ ਖ਼ਤਮ ਨਹੀਂ ਹੋ ਰਿਹਾ। ਲੋਕ ਐਤਵਾਰ ਰਾਤ ਭਰ ਸੜਕਾਂ 'ਤੇ ਪ੍ਰਦਰਸ਼ਨ ਕਰਦੇ ਰਹੇ।

ਇਸ ਦੌਰਾਨ ਲੋਕ ਲਾਕਡਾਊਨ ਹਟਾਉਣ ਅਤੇ ਆਜ਼ਾਦੀ ਦੇਣ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ- ਅਸੀਂ ਪ੍ਰੈੱਸ ਦੀ ਆਜ਼ਾਦੀ, ਪ੍ਰਗਟਾਵੇ ਦੀ ਆਜ਼ਾਦੀ, ਅੰਦੋਲਨ ਦੀ ਆਜ਼ਾਦੀ ਚਾਹੁੰਦੇ ਹਾਂ। ਸਾਨੂੰ ਸਾਡੀ ਆਜ਼ਾਦੀ ਦਿਓ ਲੋਕ ਰਾਸ਼ਟਰਪਤੀ ਸ਼ੀ ਜਿਨਪਿੰਗ ਤੋਂ ਅਸਤੀਫੇ ਦੀ ਮੰਗ ਵੀ ਕਰ ਰਹੇ ਹਨ।

ਚੀਨ 'ਚ ਕੋਰੋਨਾ ਲਗਾਤਾਰ ਵੱਧ ਰਿਹਾ ਹੈ। 27 ਨਵੰਬਰ ਨੂੰ ਕੋਰੋਨਾ ਦੇ 40 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਇਹ  ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਹੁਣ ਚੀਨ ਵਿੱਚ ਐਕਟਿਵ ਕੇਸਾਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ। ਇਸ ਕਾਰਨ ਸ਼ੀ ਜਿਨਪਿੰਗ ਸਰਕਾਰ ਨੇ ਕਈ ਪਾਬੰਦੀਆਂ ਲਗਾਈਆਂ ਹਨ।
ਸਖ਼ਤ ਤਾਲਾਬੰਦੀ ਕਾਰਨ 66 ਲੱਖ ਲੋਕ ਘਰਾਂ ਵਿੱਚ ਕੈਦ ਹਨ। ਇਹ ਲੋਕ ਖਾਣ-ਪੀਣ ਦੀਆਂ ਚੀਜ਼ਾਂ ਲਈ ਵੀ ਬਾਹਰ ਨਹੀਂ ਜਾ ਸਕਦੇ। ਰੋਜ਼ਾਨਾ ਕੋਵਿਡ ਟੈਸਟ ਕਾਰਨ ਨਾਰਾਜ਼ਗੀ ਵੀ ਵੱਧ ਰਹੀ ਹੈ। ਸਰਕਾਰ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।