J & K: ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਮਾਰ ਗਿਰਾਇਆ, ਇੰਟਰਨੈਟ ਸੇਵਾ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਵਿਚ ਪੁਲਵਾਮਾ ਜਿਲ੍ਹੇ ਦੇ ਅਵੰਤੀਪੁਰਾ ਇਲਾਕੇ ਵਿਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ.......

Army

ਸ਼੍ਰੀਨਗਰ (ਭਾਸ਼ਾ): ਜੰਮੂ-ਕਸ਼ਮੀਰ ਵਿਚ ਪੁਲਵਾਮਾ ਜਿਲ੍ਹੇ ਦੇ ਅਵੰਤੀਪੁਰਾ ਇਲਾਕੇ ਵਿਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਵਿਚ ਸ਼ੁੱਕਰਵਾਰ ਨੂੰ ਮੁੱਠਭੇੜ ਸ਼ੁਰੂ ਹੋ ਗਈ। ਰਿਪੋਰਟਸ ਦੇ ਮੁਤਾਬਕ, ਇਸ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਮਾਰ ਗਿਰਾਇਆ ਹੈ। ਪੁਲਵਾਮਾ ਦੇ ਰੇਂਜੀਪੋਰਾ ਇਲਾਕੇ ਨੂੰ ਸੁਰੱਖਿਆ ਬਲਾਂ ਨੇ ਘੇਰਾ ਪਾਇਆ ਹੋਇਆ ਹੈ ਅਤੇ ਮੁੱਠਭੇੜ ਹੁਣ ਵੀ ਜਾਰੀ ਹੈ। ਇਲਾਕੇ ਵਿਚ ਕੁਝ ਹੋਰ ਅਤਿਵਾਦੀਆਂ ਦੇ ਮੌਜੂਦ ਹੋਣ ਦੀ ਸੰਦੇਹ ਜਤਾਇਆ ਜਾ ਰਿਹਾ ਹੈ। ਹਾਲਾਤ ਨੂੰ ਦੇਖਦੇ ਹੋਏ ਇੰਟਰਨੈਟ ਸੇਵਾ ਨੂੰ ਬੰਦ ਕਰ ਦਿਤਾ ਗਿਆ ਹੈ।

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣ ਕਸ਼ਮੀਰ ਜਿਲ੍ਹੇ ਵਿਚ ਅਵੰਤੀਪੁਰਾ ਦੇ ਬਾਂਦੇਰਪੁਰਾ ਇਲਾਕੇ ਵਿਚ ਅਤਿਵਾਦੀਆਂ ਦੀ ਹਾਜ਼ਰੀ ਦੀ ਖੁਫਿਆ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ ਅਭਿਆਨ ਚਲਾਇਆ। ਉਨ੍ਹਾਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਦੇ ਖੋਜ ਦਲ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮੁੱਠਭੇੜ ਚੱਲ ਰਹੀ ਹੈ। ਧਿਆਨ ਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਅਤਿਵਾਦੀਆਂ ਦੇ ਸਫਾਏ ਲਈ ਚਲਾਏ ਜਾ ਰਹੇ ਆਪਰੇਸ਼ਨ ਆਲਆਊਟ ਨੂੰ ਲਗਾਤਾਰ ਸਫ਼ਲਤਾ ਮਿਲ ਰਹੀ ਹੈ।

ਬੀਤੇ 22 ਦਸੰਬਰ ਨੂੰ ਪੁਲਵਾਮਾ ਜਿਲ੍ਹੇ ਵਿਚ ਹੀ ਫੌਜ ਅਤੇ ਸੁਰੱਖਿਆ ਬਲਾਂ ਨੂੰ ਇਕ ਵੱਡੀ ਕਾਮਯਾਬੀ ਮਿਲੀ ਸੀ। ਇਕ ਮੁੱਠਭੇੜ ਵਿਚ ਫੌਜ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਅਵੰਤੀਪੋਰਾ ਵਿਚ 6 ਅਤਿਵਾਦੀਆਂ ਨੂੰ ਮਾਰ ਗਿਰਾਇਆ ਸੀ। ਫੌਜ ਦੁਆਰਾ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਤੋਂ ਘਾਟੀ ਵਿਚ ਅਤਿਵਾਦੀਆਂ ਦੀ ਹਾਲਤ ਖ਼ਸਤਾ ਹੈ ਅਤੇ ਉਨ੍ਹਾਂ ਦੀ ਤਾਕਤ ਕਾਫ਼ੀ ਹੱਦ ਤੱਕ ਘੱਟ ਗਈ ਹੈ।