ਸੰਸਦ ਵਿਚ ਦਿੱਤੀ ਗਈ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਅੱਜ ਪਹਿਲੀ ਵਾਰ ਸੰਸਦ ਵਿਚ On ਰੀਕਾਰਡ ਸ਼ਰਧਾਂਜਲੀ ਦਿੱਤੀ ਗਈ ਇਸ ਬਾਰੇ ਵਿਚ ਆਮ ਆਦਮੀ ਪਾਰਟੀ...

ਸੰਸਦ

ਨਵੀਂ ਦਿੱਲੀ (ਭਾਸ਼ਾ) : ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਅੱਜ ਪਹਿਲੀ ਵਾਰ ਸੰਸਦ ਵਿਚ On ਰਿਕਾਰਡ ਸ਼ਰਧਾਂਜਲੀ ਦਿੱਤੀ ਗਈ ਇਸ ਬਾਰੇ ਵਿਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਸੰਸਦ ਦੇ ਸਪੀਕਰ ਨੂੰ ਇਸ ਸੰਬੰਧੀ ਬੇਨਤੀ ਕੀਤੀ ਸੀ ਜੋ ਕਿ ਪ੍ਰਵਾਨ ਕਰ ਲਈ ਗਈ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਪੰਜਾਬ ਦੇ ਸੰਸਦ ਮੈਂਬਰਾਂ ਸਮੇਤ ਮੱਧ ਪ੍ਰਦੇਸ਼ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਵੱਲੋਂ ਕੀਤੀ ਗਈ ਬੇਨਤੀ 'ਤੇ ਸਹਿਮਤੀ ਜਤਾਈ ਸੀ।

ਦੱਸ ਦੇਈਏ ਕਿ ਦਸੰਬਰ ਦਾ ਅਖੀਰਲਾ ਹਫਤਾ ਸ਼ਹੀਦੀ ਹਫਤੇ ਵੱਜੋਂ ਜਾਣਿਆ ਜਾਂਦਾ ਹੈ ਅਤੇ  ਸੰਸਦ ਦੇ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ On ਰਿਕਾਰਡ ਸ਼ਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ।