ਜਾਣੋਂ, ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੂੰ ਕਿਉਂ ਮਿਲਿਆ ਅਮਰੀਕੀ ਸਿੱਖ ਵਫ਼ਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਖੱਟਰ ਨੇ ਟਵੀਟ ਕਰ ਦਿੱਤੀ ਜਾਣਕਾਰੀ

Photo

ਚੰਡੀਗੜ੍ਹ : ਵੀਰਵਾਰ ਨੂੰ ਅਮੀਰਕਾ ਦੇ ਇਕ ਸਿੱਖ ਵਫਦ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਨ੍ਹਾਂ ਦੇ ਨਿਵਾਸ ਉੱਤੇ ਮੁਲਾਕਾਤ ਕੀਤੀ। ਵਫਦ ਵੱਲੋਂ ਸਿੱਖ ਭਾਈਚਾਰੇ ਦੇ ਹਿੱਤ ਵਿਚ ਕੰਮ ਕਰਨ ਅਤੇ ਸਮੱਰਥਨ ਦੇ ਲਈ ਮੁੱਖ ਮੰਤਰੀ ਨੂੰ ਸ਼ਲਾਘਾ ਪੱਤਰ ਦਿੱਤਾ। ਇਸ ਗੱਲ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਵੀਟ ਕਰ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਵਫਦ ਨੂੰ ਸੂਬੇ ਵਿਚ ਸਿੱਖ ਭਾਈਚਾਰੇ ਦੇ ਹਿੱਤਾਂ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਜਾਣੂ ਕਰਵਾਇਆ।

 


 

ਸੀਐਮ ਖੱਟਰ ਨੇ ਟਵੀਟ ਕਰਦੇ ਹੋਏ ਲਿਖਿਆ ਕਿ ''ਅੱਜ ਮੁੱਖਮੰਤਰੀ ਨਿਵਾਸ 'ਤੇ ਅਮਕੀਕੀ ਸਿੱਖਾਂ ਦੇ ਵਫਦ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿਚ ਸਿੱਖ ਵਿਰਾਸਤ ਅਤੇ ਲੋਹਗੜ ਟਰੱਟਸ ਦੀ ਸੰਭਾਲ ਲਈ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਵਫਦ ਨੂੰ ਜਾਣੂ ਕਰਵਾਇਆ''।

 



 

 

ਉਨ੍ਹਾਂ ਨੇ ਅੱਗੇ ਦੱਸਿਆ ਕਿ ''ਸੰਯੁਕਤ ਰਾਸ਼ਟਰ ਅਮਰੀਕਾ ਦੀ ਸੀਨੇਟ ਵੱਲੋਂ ਸਿੱਖ ਭਾਈਚਾਰੇ ਦੇ ਹਿੱਤ ਵਿਚ ਕੰਮ ਕਰਨ ਅਤੇ ਸੂਬਾ ਸਰਕਾਰ ਦੁਆਰਾ ਸਿੱਖ ਭਾਈਚਾਰੇ ਨੂੰ ਦਿੱਤੇ ਜਾ ਰਹੇ ਨਿਰੰਤਰ ਸਮਰਥਨ ਲਈ ਮੈਨੂੰ ਇਕ ਪ੍ਰਸੰਸਾ ਪੱਤਰ ਪ੍ਰਦਾਨ ਕਰਨ ਦੇ ਲਈ ਮੈ ਧੰਨਵਾਦ ਕਰਦਾ ਹਾਂ''।

ਦੱਸ ਦਈਏ ਕਿ ਇਸ ਵਫਦ ਵਿਚ ਸਿੱਖ ਪਾਲਿਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਖਾਲਸਾ, ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਦਿੱਲੀ ਦੇ ਪ੍ਰਿੰਸੀਪਲ ਡਾ ਜਸਵਿੰਦ ਸਿੰਘ ਅਤੇ ਸੂਚਨਾ ਤਕਨਾਲੋਜੀ ਮਾਹਿਰ ਅਤੇ ਉਦਮੀ ਵਿਸ਼ਾਲ ਮਲਿਕ ਵੀ ਸ਼ਾਮਲ ਸਨ।