ਅੰਨਾ ਹਜ਼ਾਰੇ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ 'ਤੇ ਦਿੱਤੀ ਅੰਤਿਮ ਪ੍ਰਦਰਸ਼ਨ’ ਦੀ ਧਮਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੱਸਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਕਿਸਾਨਾਂ ਲਈ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਨੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ।

Anna Hazare

ਪੁਣੇ: ਸਮਾਜ ਸੇਵੀ ਅੰਨਾ ਹਜ਼ਾਰੇ ਨੇ ਧਮਕੀ ਦਿੱਤੀ ਕਿ ਜੇ ਜਨਵਰੀ ਦੇ ਅਖੀਰ ਤੱਕ ਕੇਂਦਰ ਨੇ ਆਪਣੇ ਕਿਸਾਨਾਂ ਨਾਲ ਸਬੰਧਿਤ ਮੰਗਾਂ ਨਾ ਮੰਨੀਆਂ ਤਾਂ ਭੁੱਖ ਹੜਤਾਲ ’ਤੇ ਚਲੇ ਜਾਣਗੇ। ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲੇ ਦੇ ਰਾਲੇਗਣ ਸਿੱਧੀ ਪਿੰਡ ਵਿਚ ਅੰਨਾ ਹਜ਼ਾਰੇ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਕਿਸਾਨਾਂ ਲਈ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਨੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ।