ਕਿਸਾਨਾਂ ਨੇ ਦਿੱਲੀ ਅੰਮ੍ਰਿਤਸਰਕਟੜਾ ਐਕਸਪ੍ਰੈੱਸਵੇ ਮੁੱਦੇ ਤੇ ਸੁਲਤਾਨਪੁਰ ਲੋਧੀ ਕੀਤੀ ਵਿਸ਼ਾਲ ਮੀਟਿੰਗ
ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਕੋਈ ਕਾਰਵਾਈ ਨਹੀਂ ਹੋਣ ਦੇਣਗੇ।
ਸੁਲਤਾਨਪੁਰ ਲੋਧੀ- ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਵਿਰੋਧ 'ਚ ਅੱਜ ਸੁਲਤਾਨਪੁਰ ਲੋਧੀ ਵਿਖੇ ਕਿਸਾਨਾਂ ਵਲੋਂ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦਾ ਡਟ ਕੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ," ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਕੋਈ ਕਾਰਵਾਈ ਨਹੀਂ ਹੋਣ ਦੇਣਗੇ।
ਜਿਕਰਯੋਗ ਹੈ ਕਿ ਬੀਤੇ ਕੁਝ ਮਹੀਨਿਆਂ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ 35 ਹਜ਼ਾਰ ਕਰੋੜ ਰੁਪਏ ਵਿੱਚ ਬਣਨ ਵਾਲੇ 8 ਮਾਰਗੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੇ ਵਿਰੋਧ ਵਿੱਚ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਕਿਸਾਨਾਂ ਦੀ 35 ਮੈਂਬਰੀ ਕਮੇਟੀ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਲਈ ਮੁਆਵਜ਼ੇ ਦੀ ਮੰਗ ਕੀਤੀ।
ਕਮੇਟੀ ਦੇ ਨੇਤਾਵਾਂ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਬੇਸਮੈਂਟ ਲਗਾ ਰਹੀ ਹੈ, ਪਰ ਮੁਆਵਜ਼ੇ ਦੀ ਕੋਈ ਗੱਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਦੀ ਪੂਰੀ ਜ਼ਮੀਨ ਇਸ ਐਕਸਪ੍ਰੈਸਵੇਅ ਵਿੱਚ ਆ ਰਹੀ ਹੈ ਜਾਂ ਟੁੱਟ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਮੁਸ਼ਕਲ ਆਵੇਗੀ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਤੀ ਏਕੜ ਜ਼ਮੀਨ ਦਾ ਇਕੋ ਕਿਸ਼ਤ ਵਿਚ 2.0 ਕਰੋੜ ਮੁਆਵਜ਼ਾ ਦਿੱਤਾ ਜਾਵੇ। ਕਮੇਟੀ ਮੈਂਬਰਾਂ ਨੇ ਐਲਾਨ ਕੀਤਾ ਕਿ ਜੇ ਅਥਾਰਟੀ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਵਿਰੋਧ ਕੀਤਾ ਜਾਵੇਗਾ।