ਭਾਰਤ ਦੀ ਅਮੀਰ ਵਿਰਾਸਤ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ: ਸੋਨੀਆ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੰਵਿਧਾਨ ਅਤੇ ਲੋਕਤੰਤਰ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ, ਅਜਿਹੇ ਸਮੇਂ 'ਚ ਕਾਂਗਰਸ ਚੁੱਪ ਨਹੀਂ ਰਹਿ ਸਕਦੀ- ਸੋਨੀਆ ਗਾਂਧੀ

Sonia Gandhi

ਨਵੀਂ ਦਿੱਲੀ: ਕਾਂਗਰਸ ਦੇ 137ਵੇਂ ਸਥਾਪਨਾ ਦਿਵਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਇਤਿਹਾਸ ਨੂੰ ਮੁੜ ਲਿਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਮਾਜ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਦੇਸ਼ ਦਾ ਆਮ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ, ਅਜਿਹੇ ਸਮੇਂ ਕਾਂਗਰਸ ਚੁੱਪ ਨਹੀਂ ਰਹਿ ਸਕਦੀ।

ਸੋਨੀਆ ਗਾਂਧੀ ਨੇ ਕਿਹਾ, "ਉਹ ਇਤਿਹਾਸ ਨੂੰ ਦੁਬਾਰਾ ਲਿਖ ਰਹੇ ਹਨ ਤਾਂ ਜੋ ਉਹ ਆਪਣੇ ਆਪ ਨੂੰ ਉਹ ਸਥਾਨ ਦੇਣਾ ਚਾਹੁੰਦੇ ਹਨ ਜਿਸ ਦੇ ਉਹ ਹੱਕਦਾਰ ਨਹੀਂ ਹਨ, ਜਾਣਬੁੱਝ ਕੇ ਸਾਡੇ ਸੰਸਦੀ ਲੋਕਤੰਤਰ ਦੀਆਂ ਸਭ ਤੋਂ ਵਧੀਆ ਪਰੰਪਰਾਵਾਂ ਨੂੰ ਨਸ਼ਟ ਕਰ ਰਹੇ ਹਨ" ।

ਉਹਨਾਂ ਕਿਹਾ, "ਨਫ਼ਰਤ ਅਤੇ ਭੇਦ-ਭਾਵ ਨਾਲ ਵੰਡੀਆਂ ਪਾਉਣ ਵਾਲੀਆਂ ਵਿਚਾਰਧਾਰਾ ਅਤੇ ਜਿਨ੍ਹਾਂ ਦੀ ਸਾਡੀ ਆਜ਼ਾਦੀ ਦੀ ਲਹਿਰ ਵਿਚ ਕੋਈ ਭੂਮਿਕਾ ਨਹੀਂ ਸੀ, ਹੁਣ ਸਾਡੇ ਸਮਾਜ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਠੇਸ ਪਹੁੰਚਾ ਰਹੀ ਹੈ।" ਸੋਨੀਆ ਗਾਂਧੀ ਨੇ ਕਿਹਾ, "ਚੋਣਵੀ ਉਤਰਾਅ-ਚੜ੍ਹਾਅ ਆਉਂਦੇ ਜਾਂਦੇ ਰਹਿੰਦੇ ਹਨ ਪਰ ਜੋ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ, ਉਹ ਸਾਡੇ ਵਿਭਿੰਨ ਸਮਾਜ ਦੇ ਸਾਰੇ ਲੋਕਾਂ ਦੀ ਸੇਵਾ ਕਰਨ ਦੀ ਸਾਡੀ ਵਚਨਬੱਧਤਾ ਹੈ। ਇਸ ਦਾ ਸਾਹਮਣਾ ਕਰਨ ਲਈ ਪਾਰਟੀ ਹਰ ਸੰਭਵ ਕੁਰਬਾਨੀ ਦੇਵੇਗੀ”।