PM ਨਰਿੰਦਰ ਮੋਦੀ ਦੇ ਮਾਤਾ ਦੀ ਜਲਦ ਸਿਹਤਯਾਬੀ ਲਈ ਰਾਹੁਲ ਗਾਂਧੀ ਨੇ ਕੀਤੀ ਕਾਮਨਾ, 'ਮਾਂ ਤੇ ਪੁੱਤਰ ਦਾ ਪਿਆਰ ਅਨਮੋਲ'

ਏਜੰਸੀ

ਖ਼ਬਰਾਂ, ਰਾਸ਼ਟਰੀ

ਹੀਰਾਬੇਨ ਮੋਦੀ ਨੂੰ ਬੀਮਾਰ ਹੋਣ ਤੋਂ ਬਾਅਦ ਬੁੱਧਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

Rahul Gandhi speedy recovery for PM Modi's mother

 

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੀ ਖਰਾਬ ਸਿਹਤ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਉਹਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਰਾਹੁਲ ਗਾਂਧੀ ਨੇ ਟਵੀਟ ਕੀਤਾ, “ਮਾਂ ਅਤੇ ਪੁੱਤਰ ਦਾ ਪਿਆਰ ਸਦੀਵੀ ਅਤੇ ਅਨਮੋਲ ਹੈ। ਮੋਦੀ ਜੀ, ਇਸ ਔਖੀ ਘੜੀ ਵਿਚ ਮੇਰੀਆਂ ਦੁਆਵਾਂ ਤੁਹਾਡੇ ਨਾਲ ਹਨ। ਉਮੀਦ ਹੈ ਕਿ ਤੁਹਾਡੇ ਮਾਤਾ ਜੀ ਜਲਦ ਠੀਕ ਹੋ ਜਾਣਗੇ”।

ਇਹ ਵੀ ਪੜ੍ਹੋ: ਕਾਂਗਰਸ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ, 'ਭਾਰਤ ਜੋੜੋ ਯਾਤਰਾ' ਦੀ ਸੁਰੱਖਿਆ ’ਚ ਕੁਤਾਹੀ ਹੋਣ ਦਾ ਕੀਤਾ ਦਾਅਵਾ

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਟਵੀਟ ਕੀਤਾ, “ਪ੍ਰਧਾਨ ਮੰਤਰੀ ਦੀ ਸਤਿਕਾਰਯੋਗ ਮਾਂ ਦੇ ਬਿਮਾਰ ਹੋਣ ਦੀ ਖ਼ਬਰ ਮਿਲੀ ਹੈ। ਅਸੀਂ ਸਾਰੇ ਉਹਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।

ਇਹ ਵੀ ਪੜ੍ਹੋ: Year Ender 2022: ਇਸ ਸਾਲ ਬਾਲੀਵੁੱਡ ’ਤੇ ਭਾਰੀ ਰਹੀਆਂ ਦੱਖਣੀ ਫਿਲਮਾਂ, ਇਹਨਾਂ ਫਿਲਮਾਂ ਨੇ ਕੀਤੀ ਰਿਕਾਰਡ ਤੋੜ ਕਮਾਈ 

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਮੋਦੀ ਨੂੰ ਬੀਮਾਰ ਹੋਣ ਤੋਂ ਬਾਅਦ ਬੁੱਧਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹਨਾਂ ਨੂੰ ਨੂੰ ‘ਯੂ.ਐਨ. ਮਹਿਤਾ ਇੰਸਟੀਚਿਊਟ ਆਫ਼ ਕਾਰਡੀਓਲਾਜੀ ਐਂਡ ਰਿਸਰਚ ਸੈਂਟਰ’ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੇਂਦਰ ਮੁਤਾਬਕ 100 ਸਾਲਾ ਹੀਰਾਬੇਨ ਮੋਦੀ ਦੀ ਹਾਲਤ ਸਥਿਰ ਹੈ।