Supreme Court News : ਡੱਲੇਵਾਲ ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਡੱਲੇਵਾਲ ਨੂੰ ਹਸਪਤਾਲ ਸਿਫ਼ਟ ਕਰਨ ਲਈ ਕਿਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Supreme Court News :ਕਿਹਾ - ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ, ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

Supreme Court

Supreme Court News in Punjabi : ਅੱਜ ਡੱਲੇਵਾਲ ਦੇ ਮਰਨ ਵਰਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਸੀਂ ਡੱਲੇਵਾਲ ਨੂੰ ਹਸਪਤਾਲ ਵਿਚ ਭਰਤੀ ਕਰਨ ਲਈ ਕੀ ਕੀਤਾ? ਇਸ ’ਤੇ ਪੰਜਾਬ ਸਰਕਾਰ ਵਲੋਂ ਹੋਏ ਪੇਸ਼ ਵਕੀਲਾਂ ਨੇ ਕਿਹਾ ਕਿ ਜੇਕਰ ਡੱਲੇਵਾਲ ਨੂੰ ਅੰਦੋਲਨ ’ਚੋਂ ਚੁੱਕ ਕੇ ਹਸਪਤਾਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਥੇ ਗੜਬੜ ਹੋ ਸਕਦੀ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਲੋੜ ਹੈ ਤਾਂ ਕੇਂਦਰ ਨੂੰ ਉਸ ਦੀ ਮਦਦ ਕਰਨੀ ਚਾਹੀਦੀ ਹੈ। ਇਸ ਵੇਲੇ ਸੁਣਵਾਈ ਜਾਰੀ ਹੈ ਤੇ ਇੱਕ ਦੂਜੇ ਵਲੋਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ। 

ਦੱਸ ਦੇਈਏ ਕਿ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ 33 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਕੱਲ੍ਹ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੀਆਂ ਕੋਸ਼ਿਸ਼ਾਂ ਬਾਰੇ ਰਿਪੋਰਟ ਮੰਗੀ ਸੀ।

(For more news apart from hearing was held in Supreme Court on Dallewal death fast News in Punjabi, stay tuned to Rozana Spokesman)