ਭਾਜਪਾ-ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਸਭ ਤੋਂ ਪੁਰਾਣਾ ਹੈ ਤੇ ਨਾ ਕਦੇ ਟੁੱਟੇਗਾ: BJP ਪ੍ਰਧਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

BJP and Sad

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਾਂਝੀ ਕਾਨਫੰਰਸ ਕੀਤੀ ਗਈ ਜਿਸ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ-ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਸਭ ਤੋਂ ਪੁਰਣਾ ਗਠਜੋੜ ਹੈ ਅਤੇ ਇਹ ਕਦੇ ਨਹੀਂ ਟੁੱਟੇਗਾ, ਅਕਾਲੀ ਦਲ ਹਮੇਸ਼ਾ ਭਾਜਪਾ ਯਾਨੀ ਮੋਦੀ ਦੇ ਹੱਥ ਮਜਬੂਤ ਕਰਨ ਅੱਗੇ ਆਇਆ ਹੈ।

ਇਸਦੇ ਨਾਲ ਹੀ ਨੱਡਾ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਿੱਖ ਭਾਈਚਾਰਾ ਸਮੇਤੀ ਅਕਾਲੀ ਦਲ ਸਾਡੇ ਨਾਲ ਖੜ੍ਹਾ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਨੱਡਾ ਨੇ ਕਿਹਾ ਕਿ ਜਦੋਂ ਵੀ ਭਾਜਪਾ ਦੀ ਸਰਕਾਰ ਆਈ ਹੈ, ਸਿੱਖਾਂ ਦੇ ਮਸਲੇ ਸਭ ਤੋਂ ਨਿਪਟਾਏ ਗਏ ਹਨ, ਚਾਹੇ ਉਹ 84 ਦੇ ਦੰਗਿਆਂ ਨੂੰ ਲੈ ਜਿਹੜੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਸੀ।

ਉਨ੍ਹਾਂ ਦੋਸ਼ੀਆਂ ਨੂੰ ਸਜ਼ਾ ਦਿਵਾਈ ਹੋਰ ਅਜਿਹੇ ਕਈ ਮੁੱਦੇ ਹਨ ਜਿਨ੍ਹਾਂ ਨੂੰ ਮੋਦੀ ਸਰਕਾਰ ਨੇ ਪਹਿਲ ਦੇ ਅਧਾਰ ‘ਤੇ ਨਿਪਟਾਇਆ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ-ਅਕਾਲੀ ਦਲ ਗਠਜੋੜ ਕੋਈ ਰਾਜਨੀਤੀ ਗਠਜੋੜ ਨਹੀਂ ਹੈ, ਇਹ ਤਾਂ ਪੰਜਾਬ ਦੀ ਖੁਸ਼ੀ, ਲੋਕਾਂ ਦੀ ਖੁਸ਼ੀਂ ਅਤੇ ਪੰਜਾਬ ਦੇ ਭਾਰਤ ਦੇ ਮੁੱਦਿਆਂ ਨੂੰ ਹੱਲ ਕਰਨ ਬਣਿਆ ਹੈ।

ਬਾਦਲ ਨੇ ਦੱਸਿਆ ਕਿ ਇਸ ਸਾਲ 2020 ਦੇ ਵਿਚ ਸ਼੍ਰੋਮਣੀ ਅਕਾਲੀ ਅਤੇ ਐਸਜੀਪੀਸੀ ਨੂੰ 100 ਸਾਲ ਪੂਰੇ ਹੋ ਜਾਣਗੇ, 100 ਸਾਲ ਦੌਰਾਨ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਿਰ ‘ਤੇ ਆਸ਼ਿਰਵਾਦ ਅਤੇ ਹਮੇਸ਼ਾ ਸਾਥ ਦਿੱਤਾ। ਸੁਖਬੀਰ ਨੇ ਕਿਹਾ ਕਿ ਅਸੀਂ ਤੁਹਾਨੂੰ ਵਿਸ਼ਵਾਸ਼ ਦੁਆਉਂਦੇ ਹਾਂ ਕਿ ਅੱਜ ਤੋਂ ਹੀ ਸਾਡੇ ਸਾਰੇ ਵਰਕਰ ਅਤੇ ਪੰਜਾਬ ਦੀ ਪੂਰੀ ਲੀਡਰਸ਼ਿਪ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਪੂਰਾ ਸਮਰਥਨ ਕਰੇਗੀ।

ਬਾਦਲ ਨੇ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਸਾਰੇ ਇਕੱਠੇ ਹੋ ਕੇ ਹੱਥ ਮਜਬੂਤ ਕਰੋ ਕਿਉਂਕਿ ਜੋ ਹਰ ਪਾਸੇ ਸਾਨੂੰ ਇਨਸਾਫ਼ ਦਿੱਤਾ ਤਾਂ ਪੀਐਮ ਮੋਦੀ ਨੇ ਦਿੱਤਾ। ਉਨ੍ਹਾਂ ਕਿਹਾ ਕਿ 84 ਕਤਲੇਆਮ ਦੇ ਦੋਸ਼ੀਆਂ ਨੂੰ ਕਾਂਗਰਸ ਨੇ ਹਮੇਸ਼ਾ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੀਐਮ ਮੋਦੀ ਆਏ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਸਜ਼ਾ ਦਿਵਾਈ। ਅੱਗੇ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਵਿਸ਼ਵਾਸ਼ ਦੁਆਉਂਦਾ ਹਾਂ ਕਿ ਅਸੀਂ ਦਿਨ-ਰਾਤ ਮਿਹਨਤ ਕਰਕੇ ਦਿੱਲੀ ਚੋਣਾਂ ਵਿਚ ਸਾਥ ਦੇਵਾਂਗੇ।