ਨਿਰਭਯਾ ਦੇ ਦੋਸ਼ੀ ਨੇ ਸੁਪਰੀਮ ਕੋਰਟ 'ਚ ਲਗਾਏ ਗੰਭੀਰ ਦੋਸ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਇਲਜ਼ਾਮ ਤਿਹਾੜ ਜੇਲ੍ਹ ਵਿਚ ਹੋਇਆ ਮੇਰਾ ਜਿਨਸੀ ਸੋਸ਼ਣ'

photo

ਨਵੀ ਦਿੱਲੀ: ਨਿਰਭਯਾ ਦੇ ਦੋਸ਼ੀ ਮੁਕੇਸ਼ ਸਿੰਘ ਦੀ ਵਕੀਲ ਅੰਜਨਾ ਪ੍ਰਕਾਸ਼ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਤਿਹਾੜ ਜੇਲ੍ਹ ਵਿੱਚ ਮੁਕੇਸ਼ ਦਾ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਕੇਸ਼ ਨੂੰ ਇਸ ਕੇਸ ਦੇ ਦੂਜੇ ਦੋਸ਼ੀ ਅਕਸ਼ੇ ਨਾਲ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ। ਇਹ ਫੈਸਲਾ ਹੁਣ ਬੁੱਧਵਾਰ ਨੂੰ ਸੁਣਾਇਆ ਜਾਵੇਗਾ ।


ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਰਹਿਮ ਦੀ ਅਪੀਲ 'ਤੇ ਵਿਚਾਰ ਕਰਦਿਆਂ ਉਸ ਨੂੰ ਇਕਾਂਤ ਵਿਚ ਰੱਖਣ ਸਮੇਤ ਹੋਰਨਾਂ ਸਥਿਤੀਆਂ ਅਤੇ ਕਮੀਆਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਸੀ। ਜਸਟਿਸ ਆਰ. ਭਾਨੂਮਤੀ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੀ ਬੈਂਚ ਇਸਦੀ ਸੁਣਵਾਈ ਕਰ ਰਹੀ ਹੈ। ਬੈਂਚ ਨੇ ਇਸ ਬਾਰੇ ਸਵਾਲ ਕੀਤਾ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਇਹ ਤੱਥ ਰਾਸ਼ਟਰਪਤੀ ਅੱਗੇ ਨਹੀਂ ਰੱਖੇ ਗਏ ਸਨ? ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਰਾਸ਼ਟਰਪਤੀ ਨੇ ਸਹੀ ਨਹੀਂ ਸੋਚਿਆ?

ਅੰਜਨਾ ਪ੍ਰਕਾਸ਼ ਨੇ ਇਹ ਵੀ ਦਾਅਵਾ ਕੀਤਾ ਕਿ ਸਾਲ 2012 ਵਿੱਚ ਹੋਏ ਸਮੂਹਿਕ ਜਬਰ ਜਨਾਹ ਦੇ ਇੱਕ ਹੋਰ ਦੋਸ਼ੀ ਰਾਮ ਸਿੰਘ ਦੀ ਜੇਲ੍ਹ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਪਰ ਇਸ ਨੂੰ ਆਤਮਘਾਤੀ ਕੇਸ ਕਰਾਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਰਾਮ ਸਿੰਘ ਮਾਰਚ 2013 ਵਿਚ ਜੇਲ੍ਹ ਅੰਦਰ ਫਾਂਸੀ ‘ਤੇ ਲਟਕਦੇ ਮਿਲੇ ਸੀ

ਇਸ ਤੋਂ ਪਹਿਲਾਂ ਅਦਾਲਤ ਨੇ ਚਾਰ ਦੋਸ਼ੀਆਂ ਵਿਚੋਂ ਇਕ ਦੋਸ਼ੀ ਪਵਨ ਦੇ ਪਿਤਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿਚ ਇਕਲੌਤੇ ਗਵਾਹ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕਿਆ ਗਿਆ ਸੀ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 1 ਫਰਵਰੀ  ਨੂੰ ਫਾਂਸੀ ਦੀ ਸਜ਼ਾ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਸਾਰੇ ਦੋਸ਼ੀ ਮੌਤ ਦੀ ਸਜ਼ਾ ਨੂੰ ਮੁਲਤਵੀ ਕਰਨ ਲਈ ਅਦਾਲਤ ਵਿਚ ਇਕ-ਇਕ ਪਟੀਸ਼ਨ ਦਾਇਰ ਕਰ ਰਹੇ ਹਨ। 17 ਜਨਵਰੀ ਨੂੰ ਮੁਕੇਸ਼ ਕੁਮਾਰ ਸਿੰਘ ਦੀ ਰਹਿਮ ਦੀ ਅਪੀਲ ਵਿਰੁੱਧ ਰਾਸ਼ਟਰਪਤੀ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਦਿੱਤੀ ਹੈ। ਰਹਿਮ ਦੀ ਅਪੀਲ ਖਾਰਜ ਹੋਣ ਤੋਂ ਬਾਅਦ ਹੀ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ 1 ਫਰਵਰੀ ਨੂੰ ਮੌਤ ਤੱਕ ਫਾਂਸੀ ਦੇਣ ਲਈ ਵਾਰੰਟ ਜਾਰੀ ਕੀਤਾ ਸੀ।