ਅੰਦੋਲਨਕਾਰੀ ਕਿਸਾਨਾਂ 'ਤੇ ਹਮਲੇ ਲਈ ਭਾਜਪਾ ਜ਼ਿਮੇਵਾਰ - ਸਰਵਣ ਸਿੰਘ ਪੰਧੇਰ
ਕਿਹਾ ਕਿ ਅੰਦੋਲਨ ਹਰ ਹਾਲਤ ਵਿਚ ਜਾਰੀ ਰਹੇਗਾ।
farmer protest
ਅੰਮ੍ਰਿਤਸਰ : ਸਿੰਘੂ ਬਾਰਡਰ ਵਿਖੇ ਕਥਿਤ ਸਥਾਨਕ ਲੋਕਾਂ ਵਲੋਂ ਕੀਤੇ ਗਏ ਅੰਦੋਲਨਕਾਰੀ ਕਿਸਾਨਾਂ 'ਤੇ ਹਮਲੇ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਇਹ ਭਾਜਪਾ ਦੇ ਗੁੰਡੇ ਹਨ। ਜਿਨ੍ਹਾਂ ਨੇ ਹਮਲਾ ਕੀਤਾ ਹੈ ਅਤੇ ਪੁਲਿਸ ਨੇ ਇਨ੍ਹਾਂ ਨੂੰ ਜਾਣਬੁੱਝ ਕੇ ਰੋਕਿਆ ਨਹੀਂ । ਇਸ ਦੌਰਾਨ ਕੁੱਝ ਕਿਸਾਨ ਤੇ ਬੱਚੇ ਲਾਪਤਾ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੰਦੋਲਨ ਹਰ ਹਾਲਤ ਵਿਚ ਜਾਰੀ ਰਹੇਗਾ।