ਬਜਟ ਸੈਸ਼ਨ ਅੱਜ ਤੋਂ ਹੋ ਰਿਹਾ ਸ਼ੁਰੂ, ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਦੀ ਬਣਾਈ ਰਣਨੀਤੀ
ਵਿਰੋਧੀ ਪਾਰਟੀਆਂ ਵਲੋਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਜਾਵੇਗਾ।
ਨਵੀਂ ਦਿੱਲੀ - ਕੋਰੋਨਾਵਾਇਰਸ ਮਹਾਮਾਰੀ ਅਤੇ ਸਖਤ COVID-19 ਪ੍ਰੋਟੋਕੋਲ ਤੋਂ ਬਾਅਦ ਸੰਸਦ ਦਾ ਬਜਟ ਸੈਸ਼ਨ 2021 ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਹ ਬਜਟ ਸੈਸ਼ਨ, ਜੋ ਕਿ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਚਲਦਾ ਹੈ, ਦੇ ਤਣਾਅ ਵਿਚ ਰਹਿਣ ਦੀ ਉਮੀਦ ਹੈ। ਵਿਰੋਧੀ ਧਿਰ ਕਿਸਾਨੀ ਵਿਰੋਧ ਪ੍ਰਦਰਸ਼ਨ ਦੌਰਾਨ ਖੇਤੀ ਕਾਨੂੰਨਾਂ ਸਬੰਧੀ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।
ਸੰਸਦ 'ਚ ਅੱਜ ਬਜਟ ਸੈਸ਼ਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਕੇਂਦਰੀ ਬਜਟ ਇਕ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਉੱਥੇ ਹੀ, ਵਿਰੋਧੀ ਪਾਰਟੀਆਂ ਵਲੋਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਜਾਵੇਗਾ। ਅੱਜ ਸੰਸਦ ਦੇ ਬਜ਼ਟ ਸੈਸ਼ਨ ਦੇ ਪਹਿਲੇ ਰਾਸ਼ਟਰਪਤੀ ਕੋਵਿੰਦ ਦੋਨੋਂ ਸਦਨਾਂ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਦੇ ਭਾਸ਼ਣ ਦਾ ਕਾਂਗਰਸ, ਤ੍ਰਿਣਮੂਲ ਕਾਂਗਰਸ (ਟੀਐਮਸੀ), ਸ਼ਿਵਸੈਨਾ, ਅਕਾਲੀ ਦਲ, ਆਮ ਆਦਮੀ ਪਾਰਟੀ (ਆਪ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ), ਸਮੇਤ 16 ਪਾਰਟੀਆਂ ਬਾਈਕਾਟ ਕਰਨਗੀਆਂ। ਇਨ੍ਹਾਂ ਸਾਰੀਆਂ ਪਾਰਟੀਆਂ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।
ਬੀਤੇ ਦਿਨੀ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਅਸੀਂ ਸਾਰੇ 16 ਰਾਜਨੀਤਿਕ ਪਾਰਟੀਆਂ ਇਕ ਬਿਆਨ ਜਾਰੀ ਕਰ ਰਹੇ ਹਾਂ ਕਿ ਅਸੀਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰ ਰਹੇ ਹਾਂ, ਜੋ ਕੱਲ ਸੰਸਦ ਵਿਚ ਦਿੱਤਾ ਜਾਵੇਗਾ, ਇਸ ਫ਼ੈਸਲੇ ਦੇ ਪਿੱਛੇ ਪ੍ਰਮੁੱਖ ਕਾਰਨ ਇਹ ਹੈ ਕਿ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਿਰੋਧੀ ਧਿਰਾਂ ਬਿਨਾਂ ਬਹਿਸ ਸਦਨ ਵਿਚ ਜਬਰਨ ਪਾਸ ਕੀਤਾ ਗਿਆ ਹੈ।
ਵਿਰੋਧੀ ਧਿਰਾਂ ਸੰਸਦ ਸੈਸ਼ਨ ਵਿਚ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ ਨੂੰ ਸਾਰੀਆਂ ਪਾਰਟੀਆਂ ਜੋਰਦਾਰ ਤਰੀਕੇ ਨਾਲ ਕਿਸਾਨਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਗੀਆਂ। ਕਾਂਗਰਸ ਦੇ ਲੋਕਸਭਾ ਵਿਚ ਮੁੱਖ ਚਿਤਾਵਨੀ ਕੋਡਿਕੁੰਨਿਲ ਸੁਰੇਸ਼ ਨੇ ਪਹਿਲਾਂ ਹੀ ਕਹਿ ਦਿੱਤਾ ਹੈ ਕਿ ਅਸੀਂ ਕਿਸਾਨਾਂ ਦੇ ਮੁੱਦੇ ਉਤੇ ਸੰਸਦ ਵਿਚ ਚਰਚਾ ਅਤੇ ਬਹਿਸ ਕਰਨ ਦੇ ਲਈ ਪ੍ਰਸਤਾਵ ਨੂੰ ਮੁਲਤਵੀ ਕਰਨ ਲਈ ਸਾਰੇ ਯਤਨਾਂ ਦਾ ਪ੍ਰਯੋਗ ਕਰਨਗੇ। ਜ਼ਿਕਰਯੋਗ ਹੈ ਕਿ ਵਾਰ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਵਾਰ ਵਿਸ਼ੇਸ਼ ਇੰਤਜਾਮ ਕੀਤੇ ਗਏ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ 29 ਜਨਵਰੀ ਨੂੰ ਸੰਸਦ ਦੇ ਦੋਨੋਂ ਸਦਨਾਂ ਦੀ ਸੰਯੁਕਤ ਬੈਠਨ ਨੂੰ ਸੰਬੋਧਨ ਕਰਨਗੇ।