ਹਰਿਆਣਾ ਵਿਚ ਕਈ ਥਾਈਂ ਕੱਲ੍ਹ ਸ਼ਾਮ 5 ਵਜੇ ਤੱਕ ਇੰਟਰਨੈੱਟ ਸੇਵਾ ਬੰਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੂਬੇ ਦੇ ਕਰੀਬ 14 ਜ਼ਿਲ੍ਹਿਆਂ ਵਿਚ ਠੱਪ ਰਹੇਗੀ ਇੰਟਰਨੈੱਟ ਸੇਵਾ

Haryana suspends internet service in 14 districts

ਚੰਡੀਗੜ੍ਹ: ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਸਰਕਾਰ ਨੇ ਸੂਬੇ ਦੇ ਕਰੀਬ 14 ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ। ਇਹਨਾਂ ਜ਼ਿਲ੍ਹਿਆਂ ਵਿਚ ਅੰਬਾਲਾ, ਯਮੁਨਾਨਗਰ, ਕੁਰਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ, ਰਿਵਾੜੀ ਤੇ ਸਿਰਸਾ ਆਦਿ ਜ਼ਿਲ੍ਹੇ ਸ਼ਾਮਲ ਹਨ।

ਇਹਨਾਂ ਜ਼ਿਲ੍ਹਿਆਂ ਵਿਚ ਵਾਇਸ ਕਾਲ ਨੂੰ ਛੱਡ ਕੇ ਇੰਟਰਨੈੱਟ ਸੇਵਾਵਾਂ 30 ਜਨਵਰੀ ਤੱਕ ਬੰਦ ਰਹਿਣਗੀਆਂ। ਦੱਸ ਦਈਏ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਪਹਿਲਾਂ ਤੋਂ ਹੀ ਇੰਟਰਨੈੱਟ ਸੇਵਾਵਾਂ ਬੰਦ ਹਨ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੇ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਬਾਰਡਰਾਂ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।