ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਧਮਕਾਇਆ ਜਾ ਰਿਹੈ, ਅਸੀਂ ਉਨ੍ਹਾਂ ਨਾਲ ਖੜ੍ਹੇ ਹਾਂ: ਰਾਹੁਲ ਗਾਂਧੀ
ਕਾਂਗਰਸ ਨੇ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹਿੰਸਾ ਨੂੰ ਲੈ ਕੇ ਕਈਂ...
ਨਵੀਂ ਦਿੱਲੀ: ਕਾਂਗਰਸ ਨੇ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹਿੰਸਾ ਨੂੰ ਲੈ ਕੇ ਕਈਂ ਕਿਸਾਨ ਨੇਤਾਵਾਂ ਦੇ ਖਿਲਾਫ਼ ਮਾਮਲਾ ਦਰਜ ਹੋਣ ਅਤੇ ਗਾਜ਼ੀਪੁਰ ਬਾਰਡਰ ਉਤੇ ਡੈਡਲਾਕ ਬੈਕਰਾਉਂਡ ‘ਚ ਬੁੱਧਵਾਰ ਨੂੰ ਆਰੋਪ ਲਗਾਇਆ ਕਿ ਕਿਸਾਨਾਂ ਨੂੰ ਤੋੜਨ ਅਤੇ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਹੁਣ ਇਕ ਪੱਖ ਚੁਨਣ ਦਾ ਸਮਾਂ ਹੈ ਅਤੇ ਕਿਸਾਨਾਂ ਅਤੇ ਉਨ੍ਹਾਂ ਦੇ ਸ਼ਾਂਤੀਪੂਰਨ ਅੰਦੋਲਨ ਦੇ ਨਾਲ ਖੜੇ ਹਾਂ।
ਉਨ੍ਹਾਂ ਨੇ ਟਵੀਟ ਕੀਤਾ, “ਇਕ ਸਾਈਡ ਚੁਨਣ ਦਾ ਸਮਾਂ ਹੈ, ਮੇਰਾ ਫ਼ੈਸਲਾ ਸਾਫ਼ ਹੈ, ਮੈਂ ਲੋਕਤੰਤਰ ਦੇ ਨਾਲ ਹਾਂ, ਮੈਂ ਕਿਸਾਨਾਂ ਅਤੇ ਉਨ੍ਹਾਂ ਦੇ ਸ਼ਾਂਤੀਪੂਰਨ ਅੰਦੋਲਨ ਦੇ ਨਾਲ ਹਾਂ।” ਇਸਦੇ ਨਾਲ ਇਹ ਵੀ ਪੜ੍ਹੋ: ਗਣਤੰਤਰ ਦਿਵਸ ‘ਤੇ ਕਿਸਾਨਾਂ ਦੇ ਇਕ ਸਮੂਹ ਦੁਆਰਾ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਗਾਉਣ ਦਾ ਜ਼ਿਕਰ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾ ਅਰਜੁਨ ਖੜਗੇ ਨੇ ਕਿਹਾ, “ਇਹ ਜੋ ਘਟਨਾ ਹੋਈ ਉਸਦੀ ਅਸੀਂ ਨਿੰਦਾ ਕਰਦੇ ਹਾਂ ਪਰ ਇਸ ਵਿਚ ਸਰਕਾਰ ਦੀ ਨਾਕਮੀ ਹੈ।
ਕੀ ਇਸਦੇ ਕੋਲ ਕੋਈ ਖੁਫ਼ੀਆ ਜਾਣਕਾਰੀ ਨਹੀਂ ਸੀ? ਉਸਨੇ ਕੀ ਕਦਮ ਚੁੱਕੇ? ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ‘ਤੇ ਸ਼ਹਿਰ ‘ਚ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੇ ਦੌਰਾਨ ਹੋਈ ਹਿੰਸਾ ਦੇ ਸੰਬੰਧ ‘ਚ ਦਰਜ ਐਫ਼.ਆਈ.ਆਰ ‘ਚ ਨਾਮਜ਼ਦ ਕਿਸਾਨ ਨੇਤਾਵਾਂ ਦੇ ਵਿਰੁੱਧ ਬੁੱਧਵਾਰ ਨੂੰ ਲੁਕ ਆਉਟ ਨੋਟਿਸ ਜਾਰੀ ਕੀਤਾ। ਇਸਦੇ ਨਾਲ ਹੀ ਅਪਣੀ ਜਾਂਚ ਤੇਜ਼ ਕਰਦੇ ਹੋਏ ਪੁਲਿਸ ਨੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਸੰਬੰਧ ਵਿਚ ਦੇਸ਼ਧ੍ਰੋਹ ਦਾ ਮਾਮਲਾ ਵੀ ਦਰਜ ਕੀਤਾ ਹੈ।
ਪੁਲਿਸ ਨੇ ਕਿਸਾਨ ਨੇਤਾਵਾਂ ਨੂੰ ਤਿੰਨ ਦਿਨਾਂ ਦਾ ਸਮਾਂ ਦਿੰਦੇ ਹੋਏ ਇਹ ਦੱਸਣ ਨੂੰ ਕਿਹਾ ਹੈ ਕਿ ਕਿਉਂ ਨਹੀਂ ਉਨ੍ਹਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੇ ਪਰੇਡ ਦੇ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕੀਤਾ ।