ਟਿਕਟ ਕੱਟੇ ਜਾਣ ਤੋਂ ਨਾਰਾਜ਼ ਮਦਨ ਮੋਹਨ ਮਿੱਤਲ ਨੇ BJP ਨੂੰ ਕਿਹਾ ਅਲਵਿਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

BJP ਨੇ ਮਦਨ ਮੋਹਨ ਮਿੱਤਲ ਦੇ ਪੁੱਤ ਦੀ ਕੱਟੀ ਸੀ ਟਿਕਟ

Madan Mohan Mittal

 

ਚੰਡੀਗੜ੍ਹ : 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋਂ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਜਿਥੇ ਇਕ ਪਾਸੇ ਜ਼ਿਆਦਾਤਰ ਸੀਟਾਂ ‘ਤੇ ਭਾਰਤੀ ਜਨਤਾ ਪਾਰਟੀ ਨੇ ਪੁਰਾਣੇ ਚਿਹਰਿਆਂ ‘ਤੇ ਦਾਅ ਖੇਡਿਆ ਹੈ ਉਥੇ ਆਨੰਦਪੁਰ ਸਾਹਿਬ ਤੋਂ ਸੀਨੀਅਰ ਭਾਜਪਾ ਨੇਤਾ ਮਦਨ ਮੋਹਨ ਮਿੱਤਲ ਦੇ ਪੁੱਤ ਦੀ ਟਿਕਟ ਕੱਟ ਦਿੱਤੀ।

ਜਿਸ ਤੋਂ ਬਾਅਦ ਮਦਨ ਮੋਹਨ ਮਿੱਤਲ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਉਹ ਆਪਣੇ ਨੌਜਵਾਨ ਬੇਟੇ ਭਾਜਪਾ ਦੇ ਸੂਬਾ ਸਕੱਤਰ ਤੇ ਬੁਲਾਰੇ ਐਡਵੋਕੇਟ ਅਰਵਿੰਦ ਮਿੱਤਲ ਨੂੰ ਟਿਕਟ ਮੰਗ ਰਹੇ ਸੀ।

ਭਾਜਪਾ ਵਲੋਂ ਉਨ੍ਹਾਂ ਦੇ ਪੁੱਤਰ ਨੂੰ ਟਿਕਟ ਨਾ ਦੇ ਕੇ ਪ੍ਰਮਿੰਦਰ ਸ਼ਰਮਾ ਨੂੰ ਦੁਬਾਰਾ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ।