ਬੀਬੀਸੀ ਦਸਤਾਵੇਜ਼ੀ ਫ਼ਿਲਮ ਵਿਵਾਦ: ਦਿੱਲੀ ਯੂਨੀਵਰਸਿਟੀ ਦੇ ਬਾਹਰ ਹੰਗਾਮੇ ਦੀ ਜਾਂਚ ਲਈ 7 ਮੈਂਬਰੀ ਕਮੇਟੀ ਦਾ ਗਠਨ 

ਏਜੰਸੀ

ਖ਼ਬਰਾਂ, ਰਾਸ਼ਟਰੀ

ਭਲਕੇ ਸ਼ਾਮ 5 ਵਜੇ ਤੱਕ ਉਪ ਕੁਲਪਤੀ ਨੂੰ ਸੌਂਪੀ ਜਾਵੇਗੀ ਰਿਪੋਰਟ

Representational Image

ਨਵੀਂ ਦਿੱਲੀ : ਗੁਜਰਾਤ ਦੰਗਿਆਂ 'ਤੇ ਅਧਾਰਿਤ ਬੀਬੀਸੀ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਨੂੰ ਲੈ ਕੇ 27 ਜਨਵਰੀ ਨੂੰ ਦਿੱਲੀ ਯੂਨੀਵਰਸਿਟੀ ਦੇ ਆਰਟਸ ਫੈਕਲਟੀ ਦੇ ਬਾਹਰ ਹੰਗਾਮਾ ਹੋਇਆ। ਜਿਸ ਦੇ ਮੱਦੇਨਜ਼ਰ ਇੱਕ ਸੱਤ ਮੈਂਬਰੀ ਕਮੇਟੀ ਕਾਇਮ ਕੀਤੀ ਹੈ ਜੋ ਇਸ ਹੰਗਾਮੇ ਦੀ ਜਾਂਚ ਕਰੇਗੀ।

ਡੀਯੂ ਪ੍ਰੋਕਟਰ ਰਜਨੀ ਅੱਬੀ ਦੀ ਅਗਵਾਈ ਵਾਲੀ ਕਮੇਟੀ ਨੂੰ 30 ਜਨਵਰੀ ਯਾਨੀ ਭਲਕੇ ਸ਼ਾਮ 5 ਵਜੇ ਤੱਕ ਉਪ ਕੁਲਪਤੀ ਯੋਗੇਸ਼ ਸਿੰਘ ਨੂੰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਇੱਕ ਨੋਟੀਫਿਕੇਸ਼ਨ ਵਿੱਚ ਯੂਨੀਵਰਸਿਟੀ ਨੇ ਕਿਹਾ ਕਿ ਉਪ ਕੁਲਪਤੀ ਨੇ ਕੈਂਪਸ ਵਿੱਚ ਅਨੁਸ਼ਾਸਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮੇਟੀ ਕਾਇਮ ਕੀਤੀ ਹੈ। 

ਇਹ ਵੀ ਪੜ੍ਹੋ:ਮਾੜੇ ਅਨਸਰਾਂ ਖ਼ਿਲਾਫ਼ ਮੋਹਾਲੀ ਪੁਲਿਸ ਦੀ ਕਾਰਵਾਈ: ਲਾਰੇਂਸ ਬਿਸ਼ਨੋਈ ਦਾ ਗੁਰਗਾ ਇਕ ਹੋਰ ਸਾਥੀ ਸਮੇਤ ਕਾਬੂ 

ਨੋਟੀਫਿਕੇਸ਼ਨ ਅਨੁਸਾਰ ਕਮੇਟੀ ਵਿੱਚ ਕਾਮਰਸ ਵਿਭਾਗ ਦੇ ਪ੍ਰੋਫੈਸਰ ਅਜੈ ਕੁਮਾਰ ਸਿੰਘ, ਜੁਆਇੰਟ ਪ੍ਰੋਕਟਰ ਪ੍ਰੋਫੈਸਰ ਮਨੋਜ ਕੁਮਾਰ ਸਿੰਘ, ਸੋਸ਼ਲ ਵਰਕ ਵਿਭਾਗ ਦੇ ਪ੍ਰੋਫੈਸਰ ਸੰਜੈ ਰਾਏ, ਹੰਸਰਾਜ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਰਾਮਾ, ਕਿਰੋੜੀ ਮੱਲ ਕਾਲਜ ਦੇ ਪ੍ਰਿੰਸੀਪਲ ਦਿਨੇਸ਼ ਖੱਟਰ ਅਤੇ ਮੁੱਖ ਸੁਰੱਖਿਆ ਅਧਿਕਾਰੀ ਗਾਜੇ ਸਿੰਘ ਸ਼ਾਮਲ ਹਨ। 

ਇਹ ਵੀ ਪੜ੍ਹੋ: ਪੰਚਾਇਤ ਜੂਨੀਅਰ ਕਲਰਕ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਤੋਂ ਬਾਅਦ ਮੁਲਤਵੀ

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨਐੱਸਯੂਆਈ) ਨਾਲ ਸਬੰਧਤ 24 ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਯੂਨੀਵਰਸਿਟੀ ਨੇ ਦਾਅਵਾ ਕੀਤਾ ਕਿ ਬਾਹਰੀ ਲੋਕ ਦਸਤਾਵੇਜ਼ੀ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਪੁਲੀਸ ਬੁਲਾਈ ਗਈ ਸੀ।