Maha Kumbh Stampede 2025: ਅਰਵਿੰਦ ਕੇਜਰੀਵਾਲ ਨੇ ਮਹਾਕੁੰਭ ਹਾਦਸੇ 'ਤੇ ਜਤਾਇਆ ਦੁੱਖ, ਕਿਹਾ- ਸ਼ਰਧਾਲੂ ਸਾਵਧਾਨੀ ਵਰਤਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

''ਪ੍ਰਮਾਤਮਾ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ੇ''

Maha Kumbh Stampede 2025 Arvind Kejriwal news in punjabi

ਯੂਪੀ ਵਿਚ ਪ੍ਰਯਾਗਰਾਜ ਮਹਾਕੁੰਭ ਵਿਚ ਮਚੀ ਭਗਦੜ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੀ ਪੋਸਟ 'ਚ ਕਿਹਾ ਹੈ ਕਿ ਮਹਾਕੁੰਭ 'ਚ ਭਗਦੜ ਦੀ ਘਟਨਾ ਬਹੁਤ ਹੀ ਦੁਖ਼ਦਾਈ ਹੈ।

ਮੈਂ ਇਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ੇ। ਸ਼ਰਧਾਲੂ ਸਾਵਧਾਨੀ ਵਰਤਣ।

ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰੋ ਅਤੇ ਇੱਕ ਦੂਜੇ ਦੀ ਸੁਰੱਖਿਆ ਦਾ ਖਿਆਲ ਰੱਖੋ। ਮੰਗਲਵਾਰ ਦੀ ਦੇਰ ਰਾਤ ਕਰੀਬ 1.30 ਵਜੇ ਪ੍ਰਯਾਗਰਾਜ ਦੇ ਸੰਗਮ ਤੱਟ 'ਤੇ ਭਗਦੜ ਮੱਚ ਗਈ। ਇਸ ਹਾਦਸੇ 'ਚ 14 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। 50 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ 14 ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ।