ਭਾਰਤ ਦੀ ਸੁਰੱਖਿਆ ਲਈ ਖਤਰਾ ਦੱਸ ਕੇ ਮੇਰਾ ਪਾਸਪੋਰਟ ਜਾਰੀ ਨਹੀਂ ਕੀਤਾ ਗਿਆ- ਮਹਿਬੂਬਾ ਮੁਫਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਪਾਸਪੋਰਟ ਦਫਤਰ ਨੇ ਸੀਆਈਡੀ ਰਿਪੋਰਟ ਦੇ ਅਧਾਰ ‘ਤੇ ਉਸ ਦਾ ਪਾਸਪੋਰਟ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Mehbooba Mufti

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਨੇਤਾ ਮਹਿਬੂਬਾ ਮੁਫਤੀ ਨੇ ਐਤਵਾਰ ਨੂੰ ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਉਨ੍ਹਾਂ'ਤੇ ਪਾਸਪੋਰਟ ਜਾਰੀ ਨਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪਾਸਪੋਰਟ ਦਫਤਰ ਨੇ ਸੀਆਈਡੀ ਰਿਪੋਰਟ ਦੇ ਅਧਾਰ ‘ਤੇ ਉਸ ਦਾ ਪਾਸਪੋਰਟ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।  ਮਹਿਬੂਬਾ ਮੁਫਤੀ ਨੇ ਕਿਹਾ ਕਿ ਅਗਸਤ 2019 ਤੋਂ ਕਸ਼ਮੀਰ ਵਿੱਚ ਆਮ ਸਥਿਤੀ ਦੇ ਮੋਰਚੇ ‘ਤੇ ਇਹ ਪ੍ਰਾਪਤੀ ਹੋਈ ਹੈ।