ਦਿੱਲੀ ਬਾਰਡਰ 'ਤੇ ਕਿਸਾਨ ਗਾਉਂਦੇ ਤੇ ਨੱਚਦੇ ਹੋਏ ਮਨਾ ਰਹੇ ਹਨ ਹੋਲੀ ਦਾ ਤਿਉਹਾਰ
ਸਰਕਾਰ ਸਾਡੀ ਮੰਗ ਨੂੰ ਸਵੀਕਾਰ ਕਰੇ ਤੇ ਤਿੰਨ ਕਾਨੂੰਨਾਂ ਨੂੰ ਵਾਪਸ ਲਵੇ ਤਾਂ ਜੋ ਅਸੀਂ ਆਪਣੇ ਘਰ ਜਾ ਸਕੀਏ।
farmer
ਨਵੀਂ ਦਿੱਲੀ- ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਧਰਨਾ ਦੇ ਰਹੇ ਕਿਸਾਨਾਂ ਨੂੰ 123 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦੇ ਚਲਦੇ ਅੱਜ ਦੇਸ਼ ਭਰ ਵਿਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਅੱਜ ਦਿੱਲੀ-ਉੱਤਰ ਪ੍ਰਦੇਸ਼ ਦੀ ਸਰਹੱਦ 'ਤੇ ਗਾਜੀਪੁਰ 'ਚ ਪ੍ਰਦਰਸ਼ਨ ਕਰ ਰਹੇ ਕਿਸਾਨ ਹੋਲੀ ਦਾ ਤਿਉਹਾਰ ਗਾਉਂਦੇ ਤੇ ਨੱਚਦੇ ਹੋਏ ਮਨਾ ਰਹੇ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸਾਡੀ ਮੰਗ ਨੂੰ ਸਵੀਕਾਰ ਕਰੇ ਤੇ ਤਿੰਨ ਕਾਨੂੰਨਾਂ ਨੂੰ ਵਾਪਸ ਲਵੇ ਤਾਂ ਜੋ ਅਸੀਂ ਆਪਣੇ ਘਰ ਜਾ ਸਕੀਏ।