ਸੰਸਦ 'ਚ ਬੋਲੇ ਹਰਸਿਮਰਤ ਬਾਦਲ- ਚੰਡੀਗੜ੍ਹ ਸਾਡਾ ਹੈ, ਕੇਂਦਰੀ ਨਿਯਮ ਲਾਗੂ ਕਰਕੇ ਸਾਡੇ ਹੱਕਾਂ 'ਤੇ ਮਾਰਿਆ ਡਾਕਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

“ਪੰਜਾਬ ਦੇ ਪਾਣੀਆਂ, BBMB ਸਮੇਤ ਮਾਂ ਬੋਲੀ ਪੰਜਾਬੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਕੇਂਦਰ ਸਰਕਾਰ”

Harsimrat Kaur badal

ਨਵੀਂ ਦਿੱਲੀ: ਲੋਕ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਸਾਡਾ ਹੈ। ਕੇਂਦਰੀ ਨਿਯਮ ਲਾਗੂ ਕਰਕੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਇਹ ਸੂਬੇ ਲਈ ਭਾਵਨਾਤਮਕ ਮੁੱਦਾ ਹੈ ਅਤੇ ਇਸ ਨੂੰ ਬਤੌਰ ਰਾਜਧਾਨੀ ਪੰਜਾਬ ਅਧੀਨ ਲਿਆਂਦਾ ਜਾਣਾ ਜਾਣਾ ਚਾਹੀਦਾ ਹੈ। ਸਿਫ਼ਰ ਕਾਲ ਦੌਰਾਨ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ਵਿਚ ਲਿਆਉਣ ਦਾ ਮੁੱਦਾ ਉਠਾਉਂਦਿਆਂ ਉਹਨਾਂ ਕਿਹਾ, ''ਚੰਡੀਗੜ੍ਹ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਰਿਹਾ ਹੈ, ਸਮੇਂ-ਸਮੇਂ 'ਤੇ ਕੇਂਦਰ ਸਰਕਾਰਾਂ ਨੇ ਚੰਡੀਗੜ੍ਹ 'ਤੇ ਸਾਡੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਸਾਡੇ ਹੱਕਾਂ 'ਤੇ ਡਾਕਾ ਹੈ”। 

Harsimrat Kaur Badal

ਉਹਨਾਂ ਦਾਅਵਾ ਕੀਤਾ, “ ਇਹ ਸਾਡੇ ਲਈ ਭਾਵਨਾਤਮਕ ਮੁੱਦਾ ਹੈ। ਇਸ ਉੱਤੇ ਸਾਡਾ ਅਧਿਕਾਰ ਘੱਟ ਕੀਤਾ ਜਾ ਰਿਹਾ ਹੈ”। ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਵਿਚ ਲਾਗੂ ਹੋਇਆ ਸੀ। ਉਸ ਸਮੇਂ ਚੰਡੀਗੜ੍ਹ ਨੂੰ ਪੰਜਾਬ ਅਤੇ ਹਰਿਆਣਾ ਦੀ ਅਸਥਾਈ ਰਾਜਧਾਨੀ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਨਿਯਮਾਂ ਅਨੁਸਾਰ ਚੰਡੀਗੜ੍ਹ ਵਿਚ 60 ਫੀਸਦ ਕਰਮਚਾਰੀ ਪੰਜਾਬ ਅਤੇ 40 ਫੀਸਦ ਕਰਮਚਾਰੀ ਹਰਿਆਣਾ  ਤੋਂ ਨਿਯੁਕਤ ਕੀਤੇ ਜਾਂਦੇ ਸੀ। ਪਰ ਹੁਣ ਚੰਡੀਗੜ੍ਹ ਵਿਚ ਦੂਜੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕੇਡਰ ਦੇ ਕਰਮਚਾਰੀ ਜਾ ਸਕਦੇ ਹਨ। ਇਹ ਨਿਯਮਾਂ ਦੇ ਖਿਲਾਫ਼ ਹੈ।

Harsimrat Kaur Badal

ਸਾਬਕਾ ਕੇਂਦਰੀ ਮੰਤਰੀ ਨੇ 1980 ਦੇ ਦਹਾਕੇ ਦੇ ਰਾਜੀਵ-ਲੌਂਗੋਵਾਲ ਸਮਝੌਤੇ ਦਾ ਹਵਾਲਾ ਦਿੰਦੇ ਹੋਏ ਕਿਹਾ, “ਮੇਰੀ ਅਪੀਲ ਹੈ ਕਿ ਚੰਡੀਗੜ੍ਹ ਨੂੰ ਜਲਦੀ ਹੀ ਪੰਜਾਬ ਦੇ ਹਵਾਲੇ ਕੀਤਾ ਜਾਵੇ। ਸਾਡੀ ਪੂੰਜੀ ਸਾਨੂੰ ਵਾਪਸ ਦਿੱਤੀ ਜਾਵੇ।” ਬੀਬਐਮਬੀ ਮੁੱਦੇ ’ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬੀਬੀਐਮ ਵਿਚ ਮੈਂਬਰ ਪਾਵਰ ਹਮੇਸ਼ਾ ਪੰਜਾਬ ਰਿਹਾ ਹੈ। ਹੁਣ ਇਸ ਵਿਚ ਕੇਂਦਰ ਵਲੋਂ ਦਲਖਅੰਦਾਜ਼ੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਬੀਬੀਐਮਬੀ ਸਮੇਤ ਪੰਜਾਬ ਦੇ ਪਾਣੀਆਂ, ਮਾਂ ਬੋਲੀ ਪੰਜਾਬੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ। ਇਹ ਸੰਘੀ ਢਾਂਚੇ ਦੇ ਖਿਲਾਫ਼ ਹੈ।

Harsimrat Kaur Badal

ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ਵਿਚ ਲਿਆਉਣ ਦੇ ਤਾਜ਼ਾ ਐਲਾਨ ਦਾ ਪੰਜਾਬ ਵਿਚ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਲੋਕ ਸਭਾ ਵਿਚ ਲਗਾਤਾਰ ਪੰਜਾਬ ਦੇ ਆਗੂਆਂ ਵਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।