Baba Tarsem Singh: ਬਾਬਾ ਤਰਸੇਮ ਸਿੰਘ ਦਾ ਹੋਇਆ ਅੰਤਿਮ ਸਸਕਾਰ, ਬੀਤੇ ਦਿਨ ਹੋਇਆ ਸੀ ਕਤਲ 

ਏਜੰਸੀ

ਖ਼ਬਰਾਂ, ਰਾਸ਼ਟਰੀ

ਪੂਰੇ ਮਾਮਲੇ 'ਚ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।  

Baba Tarsem Singh

Baba Tarsem Singh: ਨਵੀਂ ਦਿੱਲੀ - ਨਾਨਕਮੱਤਾ ਮੁਖੀ ਬਾਬਾ ਤਰਸੇਮ ਸਿੰਘ ਦਾ ਸ਼ੁੱਕਰਵਾਰ ਨੂੰ  ਸਸਕਾਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਾਰਿਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਦੱਸ ਦਈਏ ਕਿ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਵੀਰਵਾਰ ਸ਼ਾਮ ਨੂੰ ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਨ।    

ਸ਼ੁੱਕਰਵਾਰ ਨੂੰ ਬਾਬਾ ਤਰਸੇਮ ਸਿੰਘ ਦੀ ਮ੍ਰਿਤਕ ਦੇਹ ਦਾ ਰੀਤੀ-ਰਿਵਾਜਾਂ ਅਨੁਸਾਰ ਸਸਕਾਰ ਕਰ ਦਿੱਤਾ ਗਿਆ। ਬਾਬਾ ਦਾ ਅੰਤਿਮ ਸਸਕਾਰ ਪਵਿੱਤਰ ਅਸਥਾਨ ਨਾਨਕਮੱਤਾ ਮਿਲਕ ਵੈੱਲ ਵਿਖੇ ਕੀਤਾ ਗਿਆ। ਇਸ ਦੌਰਾਨ ਸਾਰਿਆਂ ਦੀਆਂ ਅੱਖਾਂ ਨਮ ਸਨ। ਦੱਸ ਦਈਏ ਕਿ ਭਲਕੇ ਤਰਸੇਮ ਸਿੰਘ ਦੀਆਂ ਅਸਥੀਆਂ ਨੂੰ ਸੰਭਾਲਣ ਦੀ ਰਸਮ ਕੀਤੀ ਜਾਵੇਗੀ ਅਤੇ 10ਵੀਂ ਭੇਟਾ 6 ਮਾਰਚ ਨੂੰ ਪੂਰੀ ਹੋਵੇਗੀ। ਨਾਨਕਮੱਤਾ ਡੇਰੇ ਦੇ ਸੇਵਾਦਾਰ ਗਿਆਨੀ ਸਰਬਜੀਤ ਸਿੰਘ ਨੇ ਦੱਸਿਆ ਕਿ 4 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 6 ਅਪ੍ਰੈਲ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।  

ਦੱਸ ਦਈਏ ਕਿ ਬੀਤੇ ਵੀਰਵਾਰ ਸਵੇਰੇ ਕਰੀਬ 6:15 ਤੋਂ 6:30 ਵਜੇ ਦਾ ਸਮਾਂ ਸੀ। ਬਾਬਾ ਤਰਸੇਮ ਸਿੰਘ ਕੁਰਸੀ ’ਤੇ ਬੈਠੇ ਸਨ। ਉਦੋਂ ਅਚਾਨਕ ਸਾਹਮਣੇ ਤੋਂ ਆਏ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਉਹਨਾਂ ਨੂੰ ਤੁਰੰਤ ਖਟੀਮਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਹਨਾਂ ਦੀ ਮੌਤ ਹੋ ਗਈ। ਪੂਰੇ ਮਾਮਲੇ 'ਚ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।