Jammu Kashmir Accident News: ਖੱਡ ਵਿਚ ਡਿੱਗੀ ਯਾਤਰੀਆਂ ਨਾਲ ਭਰੀ ਕੈਬ, 10 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Jammu Kashmir Accident News: ਜੰਮੂ ਤੋਂ ਸ਼੍ਰੀਨਗਰ ਜਾ ਰਹੀ ਸੀ ਕੈਬ

Jammu Kashmir Accident News in punjabi

Jammu Kashmir Accident News: ਜੰਮੂ-ਕਸ਼ਮੀਰ ਤੋਂ ਇੱਕ ਵੱਡੇ ਹਾਦਸੇ ਦੀ ਖਬਰ ਆ ਰਹੀ ਹੈ। ਜੰਮੂ ਤੋਂ ਸ਼੍ਰੀਨਗਰ ਜਾ ਰਹੀ ਇੱਕ ਯਾਤਰੀ ਕੈਬ (SUV) ਰਾਮਬਨ ਜ਼ਿਲੇ ਦੇ ਬੈਟਰੀ ਚਸ਼ਮਾ ਨੇੜੇ ਜੰਮੂ ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ। ਪੁਲਿਸ, SDRF ਅਤੇ ਸਿਵਲ QRT ਰਾਮਬਨ ਮੌਕੇ 'ਤੇ ਪਹੁੰਚ ਗਏ ਹਨ ਅਤੇ ਬਚਾਅ ਕਾਰਜ ਚਲਾ ਰਹੇ ਹਨ।

ਇਹ ਵੀ ਪੜ੍ਹੋ: Article 370: ਜੰਮੂ ਵਿਚ ਧਾਰਾ 370 ਨੂੰ ਹਟਾਉਣ ਦੇ ਪਿੱਛੇ ਦੀ ਕੀ ਸੀ ਪੂਰੀ ਕਹਾਣੀ? ਕਦੋਂ, ਕਿਵੇਂ ਹੋਈ ਧਾਰਾ ਖਤਮ, ਪੜ੍ਹੋ ਖਾਸ ਰਿਪੋਰਟ  

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਤੋਂ ਇਕ SUV ਫਿਸਲ ਕੇ ਖਾਈ 'ਚ ਜਾ ਡਿੱਗੀ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਗੱਡੀ ਸ੍ਰੀਨਗਰ ਤੋਂ ਜੰਮੂ ਜਾ ਰਹੀ ਸੀ ਅਤੇ ਸਵੇਰੇ ਕਰੀਬ 1.15 ਵਜੇ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਇਲਾਕੇ ਵਿੱਚ 300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਸਾਰੇ ਮ੍ਰਿਤਕ ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ: Ludhiana News: ਦੋ ਭੈਣਾਂ ਦੀ ਗੁੰਡਾਗਰਦੀ, ਬੇਸਬਾਲ ਮਾਰ-ਮਾਰ ਗੁਆਂਢੀ ਦਾ ਕੀਤਾ ਕਤਲ  

ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਆਰਡੀਆਰਐਫ) ਦੇ ਕਰਮਚਾਰੀ ਮੌਕੇ 'ਤੇ ਮੌਜੂਦ ਹਨ ਅਤੇ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Jammu Kashmir Accident News in punjabi ' stay tuned to Rozana Spokesman)