ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਨੇ ਦਿੱਤੀ ਕੋਰੋਨਾ ਨੂੰ ਮਾਤ, ਏਮਜ਼ ਤੋਂ ਮਿਲੀ ਛੁੱਟੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਏਮਜ਼ ਵਿਚ ਭਰਤੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਠੀਕ ਹੋ ਚੁੱਕੇ ਹਨ।

Former PM Manmohan Singh recovers from COVID-19

ਨਵੀਂ ਦਿੱਲੀ: ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਏਮਜ਼ ਵਿਚ ਭਰਤੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਠੀਕ ਹੋ ਚੁੱਕੇ ਹਨ। ਡਾ. ਮਨਮੋਹਨ ਸਿੰਘ ਨੂੰ ਏਮਜ਼ ਟਰੌਮਾ ਸੈਂਟਰ ਤੋਂ ਛੁੱਟੀ ਮਿਲ ਗਈ ਹੈ।

ਦੱਸ ਦਈਏ ਕਿ 88 ਸਾਲਾ ਡਾ. ਮਨਮੋਹਨ ਸਿੰਘ ਨੂੰ 19 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਸਾਬਕਾ ਪੀਐਮ ਨੂੰ ਏਮਜ਼ ਦੇ ਟਰੌਮਾ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਸੀ। ਟਰੌਮਾ ਸੈਂਟਰ ਨੂੰ ਕੋਰੋਨਾ ਦੇ ਉਪਚਾਰ ਕੇਂਦਰ ਦੇ ਰੂਪ ਵਿਚ ਵਰਤਿਆ ਜਾ ਰਿਹਾ ਹੈ।