ਰਾਜਸਥਾਨ ਦੇ ਮੁੱਖ ਮੰਤਰੀ ਨੂੰ ਹੋਇਆ ਕੋਰੋਨਾ, ਬੀਤੇ ਦਿਨ ਪਤਨੀ ਦੀ ਰਿਪੋਰਟ ਆਈ ਸੀ ਪਾਜ਼ੇਟਿਵ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ।
Rajasthan CM Ashok Gehlot tests positive for COVID 19
ਨਵੀਂ ਦਿੱਲੀ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਟਵੀਟ ਜ਼ਰੀਏ ਸ਼ੇਅਰ ਕੀਤੀ। ਉਹਨਾਂ ਨੇ ਲ਼ਿਖਿਆ, ‘ਕੋਵਿਡ ਟੈਸਟ ਕਰਵਾਉਣ ’ਤੇ ਅੱਜ ਮੇਰੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਮੈਨੂੰ ਕਿਸੇ ਤਰ੍ਹਾਂ ਦੇ ਲੱਛਣ ਨਹੀਂ ਹਨ ਤੇ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ'।
ਉਹਨਾਂ ਦੱਸਿਆ ਕਿ ਉਹ ਕੋਵਿਡ ਪ੍ਰੋਟੋਕੋਲ ਦਾ ਪਾਲਣ ਕਰਦੇ ਹੋਏ ਆਈਸੋਲੇਸ਼ਨ ਵਿਚ ਰਹਿ ਕੇ ਹੀ ਕੰਮ ਜਾਰੀ ਰੱਖਣਗੇ। ਦੱਸ ਦਈਏ ਕਿ ਬੀਤੇ ਦਿਨ ਅਸ਼ੋਕ ਗਹਿਲੋਤ ਦੀ ਪਤਨੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਦੀ ਜਾਣਕਾਰੀ ਵੀ ਉਹਨਾਂ ਨੇ ਖੁਦ ਟਵੀਟ ਕਰਕੇ ਦਿੱਤੀ ਸੀ।