ਦੇਸ਼ ਵਿਚ ਕੋਰੋਨਾ ਦੇ 3,79,257 ਨਵੇਂ ਮਾਮਲੇ ਆਏ, 3645 ਮੌਤਾਂ
ਦੇਸ਼ ਵਿਚ 15,00,20,648 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਵੈਕਸੀਨ
Corona case
ਨਵੀਂ ਦਿੱਲੀ: ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 3,79,257 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ ਕੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1,83,76,524 ਹੋ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ 3645 ਮੌਤਾਂ ਦਰਜ ਕੀਤੀਆਂ ਗਈਆਂ ਜਿਸ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ 2,04,832 ਤਕ ਪਹੁੰਚ ਗਈ ਹੈ। ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 30,84,814 ਹੈ। ਇਸ ਨਾਲ ਹੀ ਦੇਸ਼ ਵਿਚ 15,00,20,648 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।