ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਖੱਡ 'ਚ ਡਿੱਗੀ ਫੌਜ ਦੀ ਐਂਬੂਲੈਂਸ, ਦੋ ਜਵਾਨਾਂ ਦੀ ਮੌਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਬਚਾਅ ਕਰਮਚਾਰੀਆਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਖੱਡ 'ਚੋਂ ਬਾਹਰ ਕੱਢ ਲਿਆ ਹੈ। 

An army ambulance fell into a ravine in Jammu and Kashmir's Rajouri, two soldiers died

ਰਾਜੌਰੀ/ਜੰਮੂ - ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਫੌਜ ਦੀ ਐਂਬੂਲੈਂਸ ਸੜਕ ਤੋਂ ਫਿਸਲ ਕੇ ਖੱਡ ਵਿਚ ਡਿੱਗਣ ਕਾਰਨ ਦੋ ਫੌਜੀ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਐਂਬੂਲੈਂਸ ਕੰਟਰੋਲ ਰੇਖਾ ਦੇ ਨੇੜੇ ਡੁੰਗੀ ਗਾਲਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਇਸ ਦਾ ਡਰਾਈਵਰ ਮੋੜ 'ਤੇ ਕੰਟਰੋਲ ਗੁਆ ਬੈਠਾ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਐਂਬੂਲੈਂਸ ਡਰਾਈਵਰ ਅਤੇ 2 ਜਵਾਨਾਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਖੱਡ 'ਚੋਂ ਬਾਹਰ ਕੱਢ ਲਿਆ ਹੈ।