ਟਰੂਡੋ ਦੀ ਮੌਜੂਦਗੀ ’ਚ ਖਾਲਿਸਤਾਨ ਸਮਰਥਕ ਨਾਅਰੇ ਲਾਉਣ ’ਤੇ ਭਾਰਤ ਨੇ ਕੈਨੇਡੀਅਨ ਸਫ਼ੀਰ ਨੂੰ ਤਲਬ ਕੀਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਦੇਸ਼ ਮੰਤਰਾਲੇ ਨੇ ਸਮਾਗਮ ’ਚ ਨਾਅਰੇ ਲਾਉਣ ਨੂੰ ‘ਪਰੇਸ਼ਾਨ ਕਰਨ ਵਾਲਾ’ ਦਸਿਆ

Prime Minister Justin Trudeau.

ਨਵੀਂ ਦਿੱਲੀ: ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ ’ਚ ਟੋਰਾਂਟੋ ਵਿਖੇ ਇਕ ਜਨਤਕ ਸਮਾਗਮ ’ਚ ਖਾਲਿਸਤਾਨ ਪੱਖੀ ਨਾਅਰੇ ਲਗਾਏ ਜਾਣ ’ਤੇ ਸਖ਼ਤ ਵਿਰੋਧ ਦਰਜ ਕਰਵਾਇਆ। 

ਵਿਦੇਸ਼ ਮੰਤਰਾਲੇ ਨੇ ਸਮਾਗਮ ’ਚ ਨਾਅਰੇ ਲਾਉਣ ਨੂੰ ‘ਪਰੇਸ਼ਾਨ ਕਰਨ ਵਾਲਾ’ ਦਸਿਆ ਅਤੇ ਕਿਹਾ ਕਿ ਇਹ ਇਕ ਵਾਰ ਫਿਰ ਉਸ ਸਿਆਸੀ ਥਾਂ ਨੂੰ ਦਰਸਾਉਂਦਾ ਹੈ ਜੋ ਕੈਨੇਡਾ ’ਚ ‘ਵੱਖਵਾਦ, ਅਤਿਵਾਦ ਅਤੇ ਹਿੰਸਾ’ ਨੂੰ ਦਿਤੀ ਗਈ ਹੈ।

ਇਸ ਵਿਚ ਕਿਹਾ ਗਿਆ ਹੈ ਕਿ ਇਹ ਕਾਰਵਾਈਆਂ ਨਾ ਸਿਰਫ ਭਾਰਤ-ਕੈਨੇਡਾ ਸਬੰਧਾਂ ਨੂੰ ਪ੍ਰਭਾਵਤ ਕਰਦੀਆਂ ਹਨ, ਬਲਕਿ ਕੈਨੇਡਾ ਵਿਚ ਹਿੰਸਾ ਅਤੇ ਅਪਰਾਧਕਤਾ ਦੇ ਮਾਹੌਲ ਨੂੰ ਵੀ ਉਤਸ਼ਾਹਤ ਕਰਦੀਆਂ ਹਨ ਜਿਸ ਨਾਲ ਉਸ ਦੇ ਅਪਣੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਦਾ ਹੈ। 

ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਇਕ ਪ੍ਰੋਗਰਾਮ ਦੌਰਾਨ ਖਾਲਿਸਤਾਨ ’ਤੇ ਵੱਖਵਾਦੀ ਨਾਅਰੇ ਲਾਉਣ ਦੇ ਸਬੰਧ ’ਚ ਅੱਜ ਵਿਦੇਸ਼ ਮੰਤਰਾਲੇ ’ਚ ਤਲਬ ਕੀਤਾ ਗਿਆ, ਜਿਸ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨਿੱਜੀ ਤੌਰ ’ਤੇ ਸੰਬੋਧਨ ਕਰ ਰਹੇ ਸਨ। 

ਬਿਆਨ ’ਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਇਸ ਤਰ੍ਹਾਂ ਦੀਆਂ ਪਰੇਸ਼ਾਨ ਕਰਨ ਵਾਲੀਆਂ ਕਾਰਵਾਈਆਂ ਨੂੰ ਬਿਨਾਂ ਕਿਸੇ ਰੋਕ-ਟੋਕ ਦੇ ਜਾਰੀ ਰੱਖਣ ’ਤੇ ਡੂੰਘੀ ਚਿੰਤਾ ਅਤੇ ਸਖਤ ਵਿਰੋਧ ਜ਼ਾਹਰ ਕੀਤਾ ਹੈ। 

ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਨਾ ਸਿਰਫ ਭਾਰਤ-ਕੈਨੇਡਾ ਸਬੰਧਾਂ ਨੂੰ ਪ੍ਰਭਾਵਤ ਕਰਦੇ ਹਨ, ਬਲਕਿ ਕੈਨੇਡਾ ਵਿਚ ਹਿੰਸਾ ਅਤੇ ਅਪਰਾਧਕਤਾ ਦੇ ਮਾਹੌਲ ਨੂੰ ਵੀ ਉਤਸ਼ਾਹਤ ਕਰਦੇ ਹਨ ਜੋ ਅਪਣੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ।