ਸਰਕਾਰਾਂ ਨੂੰ ਪਰਵਾਸੀ ਮਜ਼ਦੂਰਾਂ ਦੀ ਕੋਈ ਚਿੰਤਾ ਨਹੀ : ਮਾਇਆਵਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬਹੁਜਨ ਸਮਾਜ ਪਾਰਟੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਅੱਜ ਦੋਸ਼ ਲਾਇਆ ਹੈ

File Photo

ਲਖਨਊ, 28 ਮਈ : ਬਹੁਜਨ ਸਮਾਜ ਪਾਰਟੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਅੱਜ ਦੋਸ਼ ਲਾਇਆ ਹੈ ਕਿ ਲਾਕਡਾਊਨ ਦੌਰਾਨ ਅਪਣੇ ਘਰਾਂ ਨੂੰ ਵਾਪਸ ਜਾ ਰਹੇ ਪਰਵਾਸੀ ਮਜ਼ਦੂਰਾਂ ਦੀ ਦੁਰਦਸ਼ਾ ਇਹ ਜ਼ਾਹਿਰ ਕਰਦੀ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਉਨ੍ਹਾਂ ਦੀ ਕੋਈ ਫ਼ਿਕਰ ਨਹੀਂ ਹੈ। ਮਾਇਆਵਤੀ ਨੇ ਕ੍ਰਮਵਾਰ ਟਵੀਟ ਕਰਦੇ ਹੋਏ ਕਿਹਾ ਹੈ, ‘‘ਜਿਸ ਤਰ੍ਹਾਂ ਤਾਲਾਬੰਦੀ ਤੋਂ ਪੀੜਤ ਅਤੇ ਘਰ ਵਾਪਸੀ ਨੂੰ ਲੈ ਤੇ ਮਜਬੂਰ ਪਰਵਾਸੀਆਂ ਦੀ ਦੁਰਦਸ਼ਾ ਅਤੇ ਰਸਤੇ ’ਚ ਉਨ੍ਹਾਂ ਦੀ ਮੌਤ ਦਾ ਕੌੜਾ ਸੱਚ ਮੀਡੀਆ ਰਾਹੀਂ ਦੇਸ਼-ਦੁਨੀਆਂ ਦੇ ਸਾਹਮਣੇ ਆਇਆ ਹੈ। ਇਹ ਸਾਬਤ ਕਰਦਾ ਹੈ ਕਿ ਕੇਂਦਰ ਅਤੇ ਸੂਬਾ ਸਰਕਰਾਂ ਨੂੰ ਉਨ੍ਹਾਂ ਦੀ ਬਿਲਕੁਲ ਵੀ ਚਿੰਤਾ ਨਹੀਂ ਹੈ। ਇਹ ਬਹੁਤ ਦੁੱਖ ਦੀ ਗੱਲ ਹੈ।’’ ਉਨ੍ਹਾਂ ਟਵੀਟ ’ਚ ਇਹ ਵੀ ਕਿਹਾ ਹੈ ਕਿ ਦੇਸ਼ ’ਚ ਤਾਲਾਬੰਦੀ ਦੇ 65ਵੇਂ ਦਿਨ ਅੱਜ ਇਹ ਥੋੜ੍ਹੀ ਰਾਹਤ ਦੀ ਖਬਰ ਹੈ ਕਿ ਅਦਾਲਤ ਨੇ ਕੋਰੋਨਾਵਾਇਰਸ ਦੀ ਜਾਂਚ ਜਾਂ ਇਲਾਜ ’ਚ ਸਰਕਾਰੀ ਹਸਪਤਾਲਾਂ ਦੀ ਲਾਪਰਵਾਹੀ ਅਤੇ ਪਰਵਾਸੀ ਮਜ਼ਦੂਰਾਂ ਦੀ ਵਧਦੀ ਦੁਰਦਸ਼ਾ ਤੇ ਮੌਤਾਂ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਸਵਾਲ-ਜਵਾਬ ਸ਼ੁਰੂ ਕਰ ਦਿਤੇ ਹਨ।                                  (ਏਜੰਸੀ)