ਦੇਸ਼ ‘ਚ ਨਵੇਂ ਕਰੋਨਾ ਕੇਸਾਂ ਨੇ ਤੋੜਿਆ ਰਿਕਾਰਡ, 24 ਘੰਟੇ ‘ਚ 7466 ਕੇਸ ਦਰਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

: ਦੇਸ਼ ਵਿਚ ਲੌਕਡਾਊਨ ਦੇ ਬਾਵਜ਼ੂਦ ਵੀ ਕਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਆਏ ਦਿਨ ਵਾਧਾ ਹੋ ਰਿਹਾ ਹੈ

Covid 19

ਨਵੀਂ ਦਿੱਲੀ : ਦੇਸ਼ ਵਿਚ ਲੌਕਡਾਊਨ ਦੇ ਬਾਵਜ਼ੂਦ ਵੀ ਕਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਆਏ ਦਿਨ ਵਾਧਾ ਹੋ ਰਿਹਾ ਹੈ ਇਸ ਤਰ੍ਹਾਂ ਬੀਤੀ 24 ਘੰਟੇ ਵਿਚ ਕਰੋਨਾ ਵਾਇਰਸ ਦੇ 7,466 ਨਵੇਂ ਮਾਮਲੇ ਦਰਜ਼ ਹੋਏ ਹਨ। ਇਹ ਮਾਮਲ ਹੁਣ ਤੱਕ 24 ਘੰਟਿਆਂ ਵਿਚ ਆਏ ਮਾਮਲਿਆਂ ਵਿਚੋਂ ਸਭ ਤੋਂ ਵੱਧ ਹਨ। ਇਸ ਤੋਂ ਇਲਾਵਾ 24 ਘੰਟੇ ਵਿਚ 175 ਲੋਕਾਂ ਦੀ ਮੌਤ ਹੋ ਗਈ ਹੈ।

ਉਧਰ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ ਹੁਣ ਤੱਕ ਦੇਸ ਵਿਚ ਕਰੋਨਾ ਵਾਇਰਸ ਦੇ 1,65,799 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 4706 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿਚ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ 71,106 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਦੇਸ਼ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ ।

ਹੁਣ ਦੇਸ਼ ਵਿਚ ਲੌਕਡਾਊਨ ਦਾ ਚੱਲ ਰਿਹਾ ਚੋਥਾ ਪੜਾਅ 31 ਮਈ ਨੂੰ ਖਤਮ ਹੋਣ ਜਾ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹੁਣ ਅੱਗੇ ਲੌਕਡਾਊਨ ਵਧਾਇਆ ਜਾਵੇ ਜਾਂ ਹਟਾਇਆ ਜਾਵੇ ਇਸ ਸਬੰਧ ਰਾਏ ਲੈਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅੰਮਿਤ ਸ਼ਾਹ ਦੇ ਵੱਲ਼ੋਂ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ ਦੇ ਜ਼ਰੀਏ ਗੱਲਬਾਤ ਕੀਤੀ ਹੈ।

ਇਸ ਦੇ ਨਾਲ ਹੀ ਕਰੋਨਾ ਵਾਇਰਸ ਨਾਲ ਨਿਪਟਣ ਲਈ ਕੀ-ਕੀ ਕਦਮ ਚੁੱਕੇ ਜਾ ਸਕਦੇ ਹਨ ਇਸ ਸਬੰਧ ਮੁੱਖ-ਮੰਤਰੀਆਂ ਕੋਲੋ ਰਾਏ ਲਈ ਗਈ ਹੈ। ਅੱਜ ਲੌਕਡਾਊਨ ਦੇ ਚੋਥੇ ਪੜਾਅ ਦੇ ਖਤਮ ਹੋਣ ਚ 2 ਦਿਨ ਰਹਿ ਗਏ ਹਨ। ਹੁਣ ਹਰ ਕਿਸੇ ਦੀ ਮਨ ਵਿਚ ਇਹ ਸਵਾਲ ਹੈ ਕਿ ਲੌਕਡਾਊਨ ਵਧੇਗਾ ਜਾਂ ਨਹੀਂ?