PM Modi ਨੂੰ ਮਿਲੇ ਗ੍ਰਹਿ ਮੰਤਰੀ, Lockdown 5.0 'ਤੇ ਕੱਲ ਹੋ ਸਕਦਾ ਹੈ ਵੱਡਾ ਐਲਾਨ!

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਕਾਰਨ ਲਾਗੂ ਲੌਕਡਾਊਨ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਦੀ ਅੱਜ ਵਿਸ਼ੇਸ਼ ਬੈਠਕ ਹੋਈ।

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਲਾਗੂ ਲੌਕਡਾਊਨ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਦੀ ਅੱਜ ਵਿਸ਼ੇਸ਼ ਬੈਠਕ ਹੋਈ। ਇਸ ਬੈਠਕ ਵਿਚ 31 ਮਈ ਨੂੰ ਖਤਮ ਹੋਣ ਜਾ ਰਹੇ ਲੌਕਡਾਊਨ ਤੋਂ ਬਾਅਦ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਕੱਲ ਨੂੰ ਲੌਕਡਾਊਨ ਦੇ ਪੰਜਵੇਂ ਪੜਾਅ ਸਬੰਧੀ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਆਰਥਕ ਮਾਮਲਿਆਂ 'ਤੇ ਵੀ ਚਰਚਾ ਕੀਤੀ ਗਈ। ਕੱਲ ਨੂੰ ਲੌਕਡਾਊਨ ਵਧਾਉਣ ਦੇ ਨਾਲ-ਨਾਲ ਅਰਥਵਿਵਸਥਾ ਖੋਲ੍ਹਣ ਨੂੰ ਲੈ ਕੇ ਵੀ ਵੱਡਾ ਐਲਾਨ ਹੋ ਸਕਦਾ ਹੈ। 

ਗ੍ਰਹਿ ਮੰਤਰਾਲੇ ਨੂੰ ਵੱਖ-ਵੱਖ ਸੈਕਟਰਾਂ ਅਤੇ ਰਾਜਾਂ ਤੋਂ ਇਨਪੁੱਟ ਦਾ ਵਿਸ਼ਲੇਸ਼ਣ ਕਰਨ ਲਈ ਕਿਹਾ ਗਿਆ ਹੈ। ਸੂਤਰਾਂ ਅਨੁਸਾਰ ਕੁਝ ਸੂਬਿਆਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਨੇ ਲੌਕਡਾਊਨ ਵਧਾਉਣ ਦਾ ਫੈਸਲਾ ਕਰ ਲਿਆ ਹੈ। ਇਸ ਦੇ ਨਾਲ ਕਰਨਾਟਕਾ ਵੱਲੋਂ ਧਾਰਮਕ ਸਥਾਨਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਮਾਰਚ ਦੇ ਅੱਧ ਵਿਚ ਲੌਕਡਾਊਨ ਲਾਗੂ ਹੋਣ ਤੋਂ ਬਾਅਦ ਤੋਂ ਹੀ ਦੇਸ਼ ਭਰ ਵਿਚ ਧਾਰਮਕ ਸਥਾਨਾਂ, ਸਿਆਸੀ ਸਮਾਰੋਹ ਜਾਂ ਕਿਸੇ ਤਰ੍ਹਾਂ ਦੀ ਭੀੜ ਵਾਲੇ ਸਮਾਰੋਹਾਂ 'ਤੇ ਰੋਕ ਲਗਾਈ ਗਈ ਹੈ। 

ਕੈਬਨਿਟ ਸਕੱਤਰ ਰਾਜੀਵ ਗਾਬਾ ਅਤੇ ਹੋਰ ਮੰਤਰੀ ਵੀ ਇਸ ਬੈਠਕ ਵਿਚ ਮੌਜੂਦ ਸਨ। ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਬੀਤੇ ਦਿਨ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀਆਂ ਦੇ ਸੁਝਾਅ ਨਾਲ ਪੀਐਮ ਮੋਦੀ ਨੂੰ ਜਾਣੂ ਕਰਵਾਇਆ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।