Lockdown 5.0 ਕਿਵੇਂ ਹੋਵੇਗਾ? ਪੀਐਮ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੀਟਿੰਗ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਲੌਕਡਾਊਨ ਦੇ ਪੰਜਵੇਂ ਪੜਾਅ 'ਤੇ ਚਰਚਾ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਕਾਰ ਬੈਠਕ ਜਾਰੀ ਹੈ।

PM Modi and Amit Shah

ਨਵੀਂ ਦਿੱਲੀ: ਲੌਕਡਾਊਨ ਦੇ ਪੰਜਵੇਂ ਪੜਾਅ 'ਤੇ ਚਰਚਾ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਕਾਰ ਬੈਠਕ ਜਾਰੀ ਹੈ। ਅਮਿਤ ਸ਼ਾਹ ਨੇ ਕੱਲ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀਆਂ ਦੇ ਸੁਝਾਅ ਨਾਲ ਪੀਐਮ ਮੋਦੀ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।

ਦਰਅਸਲ ਲੌਕਡਾਊਨ ਦਾ ਚੌਥਾ ਪੜਾਅ 31 ਮਈ ਨੂੰ ਖਤਮ ਹੋਣ ਜਾ ਰਿਹਾ ਹੈ। ਅਜਿਹੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਸ਼ਾਮ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ ਅਤੇ ਲੌਕਡਾਊਨ ਦੇ ਭਵਿੱਖ ਸਬੰਧੀ ਉਹਨਾਂ ਦੇ ਸੁਝਾਅ ਮੰਗੇ ਸੀ।

ਸੂਤਰਾਂ ਮੁਤਾਬਕ ਅਮਿਤ ਸ਼ਾਹ ਨੇ ਇਸ ਸਬੰਧੀ ਸੁਝਾਅ ਜਾਣਨ ਦੀ ਕੋਸ਼ਿਸ਼ ਕੀਤੀ ਕਿ ਲੌਕਡਾਊਨ ਵਧਾਇਆ ਜਾਵੇ ਜਾਂ ਨਹੀਂ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰਥਵਿਵਸਥਾ ਨੂੰ ਖੋਲ੍ਹਣ ਸਬੰਧੀ ਵੱਖ-ਵੱਖ ਸੂਬਿਆਂ ਦੀਆਂ ਚਿੰਤਾਵਾਂ ਨੂੰ ਸੁਣਿਆ।

ਪੱਛਮੀ ਬੰਗਾਲ ਆਦਿ ਰਾਜਾਂ ਵਿਚ ਜਦੋਂ ਲੇਬਰ ਟਰੇਨਾਂ ਸ਼ੁਰੂ ਹੋਈਆਂ ਸੀ, ਉਸ ਸਮੇਂ ਸ਼ੁਰੂਆਤ ਵਿਚ ਪ੍ਰਵਾਸੀਆਂ ਨੂੰ ਲੈ ਕੇ ਕਾਫੀ ਚਿੰਤਾਵਾਂ ਸਨ। ਹਰਿਆਣਾ ਨੇ ਵੀਰਵਾਰ ਨੂੰ ਇਕ ਵਾਰ ਫਿਰ ਦਿੱਲੀ ਸੀਮਾ ਨੂੰ ਸੀਲ ਕਰ ਦਿੱਤਾ। 

ਲੌਕਡਾਊਨ ਦਾ ਹਰ ਪੜਾਅ ਪੂਰਾ ਹੋਣ ਤੋਂ ਬਾਅਦ ਆਮਤੌਰ 'ਤੇ ਸਾਰੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਇਕ ਵੀਡੀਓ ਕਾਨਫਰੰਸ ਹੁੰਦੀ ਹੈ, ਪਰ ਇਸ ਵਾਰ ਹਾਲੇ ਤੱਕ ਅਜਿਹਾ ਕੋਈ ਐਲਾਨ ਨਹੀਂ ਹੋਇਆ ਹੈ।