ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਪਾਣੀ ਦੀ ਵੰਡ ਸਮਝੌਤੇ ਬਾਰੇ ਹੋਈ ਚਰਚਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋਵਾਂ ਸੂਬਿਆਂ ਦਰਮਿਆਨ ਵੱਖ-ਵੱਖ ਸਾਂਝੇ ਮੁੱਦਿਆਂ 'ਤੇ ਚਰਚਾ ਕੀਤੀ ਗਈ

Himachal CM Sukhu discusses water sharing issue with Kejriwal in Delhi

 

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦਿੱਲੀ ਦੇ ਅਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਰੇਣੂਕਾ ਤੇ ਕਿਸ਼ਾਊ ਪਣਬਿਜਲੀ ਪ੍ਰਾਜੈਕਟਾਂ ਲਈ ਪਾਣੀ ਦੀ ਵੰਡ ਸਮਝੌਤੇ ਬਾਰੇ ਚਰਚਾ ਕੀਤੀ। ਇਹ ਜਾਣਕਾਰੀ ਸੋਮਵਾਰ ਨੂੰ ਇਕ ਅਧਿਕਾਰਤ ਬਿਆਨ ਵਿਚ ਦਿਤੀ ਗਈ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਇਸ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਨੇ ਟਵੀਟ ਵੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਸ ਮੀਟਿੰਗ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਸਹਿਯੋਗ ਨਾਲ ਊਨਾ ਜ਼ਿਲ੍ਹੇ ਵਿਚ ਹੋਣ ਵਾਲੇ 'ਬਲਕ ਡਰੱਗ ਪਾਰਕ' ਲਈ ਬਿਜਲੀ ਸਪਲਾਈ ਤੋਂ ਇਲਾਵਾ ਦੋਵਾਂ ਸੂਬਿਆਂ ਦਰਮਿਆਨ ਵੱਖ-ਵੱਖ ਸਾਂਝੇ ਮੁੱਦਿਆਂ 'ਤੇ ਚਰਚਾ ਕੀਤੀ ਗਈ।

ਸੁੱਖੂ ਨੇ ਕਿਹਾ ਕਿ ਯਮੁਨਾ ਨਦੀ ਦੇ ਪਾਣੀ ਦੀ ਵੰਡ ਨੂੰ ਲੈ ਕੇ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਦਰਮਿਆਨ ਸਮਝੌਤੇ 'ਤੇ ਹਸਤਾਖ਼ਰ ਕਰਨ ਲਈ ਉਚ ਪਧਰੀ ਚਰਚਾ ਕੀਤੀ ਜਾਵੇਗੀ।