ਦਿੱਲੀ 'ਚ ਸੜਕ 'ਤੇ ਨਾਬਾਲਗ ਲੜਕੀ ਦਾ ਕਤਲ, ਦੋਸ਼ੀ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਘਟਨਾ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ

photo

 

ਨਵੀਂ ਦਿੱਲੀ : ਦਿੱਲੀ 'ਚ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਵਾਲੇ ਦੋਸ਼ੀ ਸਾਹਿਲ (20) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਸੋਮਵਾਰ ਦੁਪਹਿਰ 3 ਵਜੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ। ਸਾਹਿਲ ਨੇ ਐਤਵਾਰ ਸ਼ਾਮ ਸ਼ਾਹਬਾਦ ਡੇਅਰੀ ਇਲਾਕੇ 'ਚ 16 ਸਾਲਾ ਸਾਕਸ਼ੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।

ਸਾਹਿਲ ਨੇ ਸਾਕਸ਼ੀ ਨੂੰ 20 ਤੋਂ ਵੱਧ ਵਾਰ ਚਾਕੂ ਮਾਰਿਆ ਸੀ, ਉਸ ਦੇ ਸਿਰ 'ਤੇ 6 ਵਾਰ ਪੱਥਰ ਵੀ ਮਾਰਿਆ ਸੀ। ਇਸ ਘਟਨਾ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਮੁਤਾਬਕ ਦੋਵੇਂ ਰਿਲੇਸ਼ਨਸ਼ਿਪ 'ਚ ਸਨ ਪਰ ਸ਼ਨੀਵਾਰ ਨੂੰ ਦੋਹਾਂ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।

ਪੁਲਿਸ ਨੇ ਦਸਿਆ- ਇਕ ਵਿਅਕਤੀ ਨੇ ਲੜਕੀ ਦੇ ਕਤਲ ਦੀ ਸੂਚਨਾ ਦਿਤੀ। ਪੁਲਿਸ ਟੀਮ ਨੂੰ ਸਾਕਸ਼ੀ ਦੀ ਲਾਸ਼ ਸੜਕ 'ਤੇ ਮਿਲੀ। ਉਹ ਜੇਜੇ ਕਲੋਨੀ ਦੀ ਰਹਿਣ ਵਾਲੀ ਸੀ। ਐਤਵਾਰ ਸ਼ਾਮ ਨੂੰ ਜਦੋਂ ਉਹ ਜਨਮਦਿਨ ਪਾਰਟੀ 'ਤੇ ਜਾ ਰਹੀ ਸੀ ਤਾਂ ਅਚਾਨਕ ਸਾਹਿਲ ਨੇ ਉਸ ਨੂੰ ਰੋਕ ਲਿਆ ਅਤੇ ਉਸ 'ਤੇ ਹਮਲਾ ਕਰ ਦਿਤਾ। ਪਹਿਲਾਂ ਚਾਕੂ ਨਾਲ ਵਾਰ ਕੀਤਾ। ਇਸ ਤੋਂ ਬਾਅਦ ਪੱਥਰਬਾਜ਼ੀ ਕੀਤੀ ਗਈ। ਸੜਕ 'ਤੇ ਡਿੱਗਣ ਤੋਂ ਬਾਅਦ ਉਹ ਲਗਾਤਾਰ ਲੱਤਾਂ ਮਾਰਦਾ ਰਿਹਾ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਐਮ ਕੇਜਰੀਵਾਲ ਨੇ ਟਵੀਟ ਕੀਤਾ ਅਤੇ ਲਿਖਿਆ – ਦਿੱਲੀ ਵਿਚ ਇੱਕ ਨਾਬਾਲਗ ਲੜਕੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਹ ਬਹੁਤ ਦੁਖਦਾਈ ਅਤੇ ਮੰਦਭਾਗਾ ਹੈ। ਅਪਰਾਧੀ ਨਿਡਰ ਹੋ ਗਏ ਹਨ, ਪੁਲਿਸ ਦਾ ਕੋਈ ਡਰ ਨਹੀਂ ਹੈ। LG ਸਾਹਿਬ ਕਾਨੂੰਨ ਵਿਵਸਥਾ ਤੁਹਾਡੀ ਜ਼ਿੰਮੇਵਾਰੀ ਹੈ, ਕੁਝ ਕਰੋ। ਦਿੱਲੀ ਦੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

ਦੂਜੇ ਪਾਸੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ - ਦਿੱਲੀ ਵਿਚ ਗਰੀਬਾਂ ਦੇ ਹੌਂਸਲੇ ਬੁਲੰਦ ਹਨ। ਪੁਲਿਸ ਨੂੰ ਨੋਟਿਸ ਜਾਰੀ ਕੀਤਾ। ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਮੈਂ ਆਪਣੇ ਇੰਨੇ ਸਾਲਾਂ ਦੇ ਕਰੀਅਰ ਵਿਚ ਇਸ ਤੋਂ ਵੱਧ ਭਿਆਨਕ ਕੁਝ ਨਹੀਂ ਦੇਖਿਆ।